ਪੱਤਰ ਪ੍ਰੇਰਕ
ਮਹਿਲ ਕਲਾਂ, 27 ਜੂਨ
ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਲਾਪਤਾ ਹੋਏ ਮਹਿਲ ਕਲਾਂ ਦੇ ਬਜ਼ੁਰਗ ਡਾਕਟਰ ਮਨੋਹਰ ਲਾਲ ਵਰਮਾ ਦੀ ਲਾਸ਼ ਅੱਜ ਸਵੇਰੇ ਬਠਿੰਡਾ ਬ੍ਰਾਂਚ ਨਹਿਰ ਦੇ ਚੱਕ ਵਾਲੇ ਪੁਲ ਕੋਲੋੋਂ ਨਹਿਰ ਵਿੱਚੋਂ ਮਿਲੀ ਹੈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦੇ ਸਨ। ਬੀਤੀ 25 ਜੂਨ ਨੂੰ ਉਹ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਬਿਨਾਂ ਘਰ ਦੱਸੇ ਘਰੋਂ ਚਲੇ ਗਏ ਸਨ। ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਮਿੱਤਰਾਂ ਵੱਲੋਂ ਉਨ੍ਹਾਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਪਰ ਅੱਜ ਉਨ੍ਹਾਂ ਦੀ ਲਾਸ਼ ਨਹਿਰ ਵਿੱਚੋਂ ਮਿਲੀ ਹੈ। ਇਸ ਸਬੰਧੀ ਪੁਲਿਸ ਥਾਣਾ ਮਹਿਲ ਕਲਾਂ ਦੇ ਐੱਸਐੱਚਓ ਕਮਲਜੀਤ ਸਿੰਘ ਗਿੱਲ ਨੇ ਕਿਹਾ ਕਿ ਮ੍ਰਿਤਕ ਦੇ ਪੁੱਤਰ ਵੇਦ ਪ੍ਰਕਾਸ਼ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਕੀਤੀ ਗਈ ਹੈ।