ਪੱਤਰ ਪ੍ਰੇਰਕ
ਲਹਿਰਾਗਾਗਾ, 28 ਜੂਨ
ਹਲਕਾ ਵਿਧਾਇਕ ਅਤੇ ਉੱਤਰਾਖੰਡ ਦੇ ਇੰਚਾਰਜ ਐਡਵੋਕੇਟ ਬਰਿੰਦਰ ਗੋਇਲ ਨੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਅੱਜ ਹਲਕੇ ਨਾਲ ਸਬੰਧਤ ਮੰਗਾਂ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਵਿਧਾਇਕ ਗੋਇਲ ਨੇ ਪੰਜਾਬ ਅਤੇ ਉਤਰਾਖੰਡ ਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਤੋਂ ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿੱਚ ਗੁਰਦੁਆਰਾ ਨਾਨਕਮੱਤਾ ਸਾਹਿਬ ਤੱਕ ਬੱਸ ਚਲਾਉਣ ਦੀ ਮੰਗ ਕੀਤੀ। ਮੰਤਰੀ ਨੇ ਜਲਦੀ ਹੀ ਬੱਸ ਸੇਵਾ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਗੋਇਲ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਅੰਦਰ ਨਵੇਂ ਬੱਸ ਰੂਟ ਚਲਾਉਣ, ਬੱਸ ਅੱਡਿਆਂ ਨੂੰ ਆਧੁਨਿਕ ਬਣਾਉਣ ਦਾ ਮਸਲਾ ਵੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤਾਂ ਸਬੰਧੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਓਐੱਸਡੀ ਰਕੇਸ਼ ਕੁਮਾਰ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਸ਼ੈੱਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ ,ਸੀਨੀਅਰ ਆਗੂ ਸ਼ੀਸਪਾਲ ਗਰਗ, ਦੀਪਕ ਜੈਨ, ਮੇਘ ਰਾਜ ਬਾਂਸਲ, ਨੰਦ ਲਾਲ ਨੰਦੂ, ਬਿੱਲਾ ਪੂਨੀਆਂ ਘੋੜੇਨਾਬ, ਮਨਜਿੰਦਰ ਸਿੰਘ ਲਹਿਲ ਖੁਰਦ ਹਾਜ਼ਰ ਸਨ।