ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਜਨਵਰੀ
ਪੁਲੀਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਅਤੇ ਅਫ਼ੀਮ ਬਰਾਮਦ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 7 ਦੇ ਸਬ-ਇੰਸਪੈਕਟਰ ਸਤਬੀਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਚੈਕਿੰਗ ਦੌਰਾਨ ਨੇੜੇ ਸ਼ਨੀਦੇਵ ਮੰਦਰ ਤਾਜਪੁਰ ਰੋਡ ਕੋਲ ਮੌਜੂਦ ਸੀ ਤਾਂ ਬਲਵੀਰ ਸਾਹਨੀ ਪੈਦਲ ਆ ਰਿਹਾ ਸੀ, ਜਿਸ ਨੂੰ ਸ਼ੱਕ ਦੀ ਬਿਨਾਅ ‘ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਸੀਆਈਏ 2 ਦੇ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਵਿਕਾਸ ਕੁਮਾਰ ਨੂੰ 25 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ। ਇੱਕ ਹੋਰ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਮੋਹਨ ਸ਼ਰਮਾ ਕੋਲੋਂ 750 ਗ੍ਰਾਮ ਅਫੀਮ ਬਰਾਮਦ ਕੀਤੀ ਹੈ।