ਪੱਤਰ ਪ੍ਰੇਰਕ
ਮਾਛੀਵਾੜਾ, 4 ਨਵੰਬਰ
ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਛੀਵਾੜਾ ਟਰੈਫਿਕ ਪੁਲੀਸ ਵੱਲੋਂ ਓਵਰਲੋਡ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਦੌਰਾਨ ਇੱਥੇ ਇੰਦਰਜੀਤ ਸਿੰਘ ਤੇ ਅਜਮੇਰ ਸਿੰਘ (ਦੋਵੇਂ ਸਹਾਇਕ ਥਾਣੇਦਾਰ) ਨੇ ਦੱਸਿਆ ਕਿ ਕੁਝ ਕੁ ਵਾਹਨ ਚਾਲਕ ਓਵਰਲੋਡ ਸਾਮਾਨ ਲੱਦ ਕੇ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ ਜਿਨ੍ਹਾਂ ਦੇ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਕੁਝ ਵਾਹਨਾਂ ਦੇ ਦਸਤਾਵੇਜ਼ਾਂ ਵਿਚ ਤਰੁਟੀਆਂ ਵੀ ਪਾਈਆਂ ਗਈਆਂ ਜਿਨ੍ਹਾਂ ਨੂੰ ਚਿਤਾਵਨੀ ਦੇਣ ਤੋਂ ਬਾਅਦ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਟਰੈਫਿਕ ਪੁਲੀਸ ਵੱਲੋਂ ਭਵਿੱਖ ਵਿਚ ਵੀ ਨਾਕੇ ਲਾ ਕੇ ਵਾਹਨਾਂ ਦੇ ਚਲਾਨ ਕੱਟੇ ਜਾਣਗੇ।