ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਨਵੰਬਰ
ਇੱਥੇ ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਦੋ ਜਣਿਆਂ ਨੂੰ ਚੋਰੀਸ਼ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਗੁਰਦੇਵ ਰਾਮ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਮਾਡਲ ਟਾਊਨ ਕੱਟ ਕੋੋਲ ਮੌਜੂਦ ਸੀ। ਇਸ ਦੌਰਾਨ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ ਰਜਿੰਦਰ ਸਿੰਘ ਵਾਸੀ ਗਲੀ ਨੰਬਰ 24 ਪ੍ਰੀਤ ਨਗਰ ਅਤੇ ਕੈਲਾਸ਼ ਚੰਦ ਵਾਸੀ ਗੁਰੂ ਨਾਨਕ ਨਗਰ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਕੋਲੋਂ ਚੋਰੀ ਦਾ ਮੋਟਰਸਾਈਕਲ ਬਿਨਾਂ ਨੰਬਰੀ ਮਿਲਿਆ ਜੋ ਉਹ ਵੇਚਣ ਲਈ ਜਾ ਰਹੇ ਸਨ। ਪੁਲੀਸ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ।