ਪੱਤਰ ਪ੍ਰੇਰਕ
ਜਲੰਧਰ, 26 ਜੂਨ
ਥਾਣਾ ਰਾਮਾਮੰਡੀ ਦੀ ਪੁਲੀਸ ਵਲੋਂ ਚੋਰੀਸ਼ੁਦਾ 10 ਮੋਟਰਸਾਈਕਲ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਏ.ਐਸ.ਆਈ. ਸਤਨਾਮ ਸਿੰਘ ਵਲੋਂ ਮੁਖ਼ਬਰ ਖਾਸ ਦੀ ਇਤਲਾਹ ‘ਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਪਿੰਟੂ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਸੰਤੋਖਪੁਰਾ, ਜਲੰਧਰ ਨੂੰ ਮੋਟਰਸਾਈਕਲ ਅਤੇ ਸੰਜੀਵ ਕੁਮਾਰ ਉਰਫ਼ ਬੌਬੀ ਵਾਸੀ ਕਿਸ਼ਨਪੁਰਾ ਜਲੰਧਰ ਤੋਂ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ। ਇਨ੍ਹਾਂ ਦੀ ਨਿਸ਼ਾਨਦੇਹੀ ‘ਤੇ ਅੱਠ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ ਹਨ।