ਅਬੋਹਰ: ਸਥਾਨਕ ਗੁਰੂਕ੍ਰਿਪਾ ਕਲੋਨੀ ਗਲੀ ਨੰ. 6 ਵਾਸੀ ਨੌਜਵਾਨ ਦੀ ਛੱਤ ਤੋਂ ਲੰਘਦੀ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਚਾਰ ਭੈਣਾਂ ਅਤੇ ਭਰਾਵਾਂ ਵਿੱਚ ਸਭ ਤੋਂ ਛੋਟਾ ਸੀ ਅਤੇ ਇੱਕ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਕਿਸ਼ਨਦੀਪ (22) ਪੁੱਤਰ ਰਾਜ ਕੁਮਾਰ ਬੱਸ ਚਲਾਉਂਦਾ ਸੀ। ਉਸ ਦੀ ਪਤਨੀ ਪਿਛਲੇ ਕਰੀਬ 6 ਮਹੀਨਿਆਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ। ਇਸ ਕਾਰਨ ਉਹ ਕਈ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਸੋਮਵਾਰ ਸ਼ਾਮ ਕਰੀਬ 6 ਵਜੇ ਉਸ ਨੇ ਪਹਿਲਾਂ ਕੋਈ ਨਸ਼ੀਲਾ ਪਦਾਰਥ ਖਾ ਲਿਆ ਅਤੇ ਫਿਰ ਛੱਤ ‘ਤੇ ਚਲਾ ਗਿਆ। ਜਿੱਥੇ ਛੱਤ ਉਪਰੋਂ ਲੰਘਦੀਆਂ 11 ਹਜ਼ਾਰ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਗਿਆ। ਉਸ ਦੇ ਭਰਾ ਕਮਲਜੀਤ ਨੇ ਹੋਰਨਾਂ ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ। -ਪੱਤਰ ਪ੍ਰੇਰਕ