ਪੱਤਰ ਪ੍ਰੇਰਕ
ਫਗਵਾੜਾ, 28 ਜੂਨ
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਆ ਰਹੇ ਹਰਿਆਣਾ ਦੇ ਇੱਕ ਨੌਜਵਾਨ ਦੀ ਰੇਲ ਗੱਡੀ ਵਿੱਚੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਨਿਲ ਕੁਮਾਰ ਪੁੱਤਰ ਰਾਮ ਕ੍ਰਿਸ਼ਨ ਵਾਸੀ ਸਿਰਸਾ ਹਰਿਆਣਾ ਵਜੋਂ ਹੋਈ ਹੈ। ਰੇਲਵੇ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਚਹੇੜੂ ਸਟੇਸ਼ਨ ਨੇੜੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਇਸ ਤੋਂ ਬਾਅਦ ਮੌਕੇ ‘ਤੇ ਪੁੱਜ ਕੇ ਪੁਲੀਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਦੋ ਨੌਜਵਾਨ ਹੇਮਕੁੰਡ ਐਸਪ੍ਰੈੱਸ ਰੇਲ ਗੱਡੀ ਦੇ ਦਰਵਾਜ਼ੇ ‘ਚ ਖੜ੍ਹੇ ਸਨ ਤੇ ਅਚਾਨਕ ਝਟਕਾ ਲੱਗਣ ਕਾਰਨ ਇਹ ਡਿੱਗ ਪਏ। ਇਸ ਕਾਰਨ ਅਨਿਲ ਕੁਮਾਰ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਦੋਸਤ ਨੀਰਜ ਜ਼ਖ਼ਮੀ ਹੋ ਗਿਆ।