
ਲਾਹੌਰ ’ਚ ਭੂਚਾਲ ਕਾਰਨ ਘਰਾਂ ਤੋਂ ਬਾਹਰ ਨਿਕਲੇ ਲੋਕ।
ਇਸਲਾਮਾਬਾਦ, 22 ਮਾਰਚ
ਪਾਕਿਸਤਾਨ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਨੂੰ 6.8 ਸ਼ਿੱਦਤ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 160 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅਫ਼ਗਾਨਿਸਤਾਨ ’ਚ ਭੂਚਾਲ ਕਾਰਨ 3 ਜਾਨਾਂ ਗਈਆਂ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ 'ਚ 180 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ