ਪੇਈਚਿੰਗ, 1 ਮਈ
ਦੱਖਣੀ ਚੀਨ ਵਿਚ ਹਾਈਵੇਅ ਦਾ ਹਿੱਸਾ ਡਿੱਗਣ ਕਾਰਨ ਘੱਟ ਤੋਂ ਘੱਟ 19 ਵਿਅਕਤੀਆਂ ਦੀ ਮੌਤ ਹੋ ਗਈ। ਸਰਕਾਰੀ ਮਾਲਕੀ ਵਾਲੇ ਪ੍ਰਸਾਰਕ ਸੀਸੀਟੀਵੀ ਨੇ ਅੱਜ ਦੱਸਿਆ ਕਿ ਹਾਲ ਦੇ ਦਿਨਾਂ ‘ਚ ਇਲਾਕੇ ‘ਚ ਭਾਰੀ ਬਾਰਸ਼ ਹੋ ਰਹੀ ਹੈ ਅਤੇ ਬਚਾਅ ਕਰਮਚਾਰੀਆਂ ਨੇ 30 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ।