ਕਰਾਚੀ, 14 ਨਵੰਬਰ
ਪਾਕਿਸਤਾਨੀ ਜਲ ਖੇਤਰ ’ਚ ਕਥਿਤ ਤੌਰ ’ਤੇ ਗੈਰ-ਕਾਨੂੰਨੀ ਤੌਰ ’ਤੇ ਮੱਛੀਆਂ ਫੜਨ ਦੇ ਦੋਸ਼ ’ਚ ਚਾਰ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ 20 ਭਾਰਤੀ ਮਛੇਰਿਆਂ ਨੂੰ ਪਾਕਿਸਤਾਨ ਦੀ ਲਾਂਧੀ ਜ਼ਿਲ੍ਹਾ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਰਿਹਾਅ ਕੀਤੇ ਮਛੇਰਿਆਂ ਨੂੰ ਸੋਮਵਾਰ ਨੂੰ ਵਾਹਗਾ ਸਰਹੱਦ ‘ਤੇ ਲਿਆਂਦਾ ਜਾਵੇਗਾ ਤਾਂ ਜੋ ਭਾਰਤੀ ਅਧਿਕਾਰੀਆਂ ਨੂੰ ਸੌਂਪਿਆ ਜਾ ਸਕੇ।