2023 RIOTS: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ 17 ਸਮਰਥਕਾਂ ਨੂੰ 10-10 ਸਾਲ ਦੀ ਕੈਦ
Pak court sentences 17 Imran Khan's supporters to 10 years each in prison over 2023 riots
ਪਾਕਿਸਤਾਨ ਦੀ ਇੱਕ ਅਦਾਲਤ ਨੇ 2023 ਦੇ ਦੰਗਿਆਂ ਸਬੰਧੀ ਕੇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ 17 ਸਮਰਥਕਾਂ ਨੂੰ 10 -10 ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਲਾਹੌਰ ਦੀ ਅਤਿਵਾਦ ਵਿਰੋਧੀ ਅਦਾਲਤ ਦੇ ਜੱਜ ਮਨਜ਼ਰ ਅਲੀ ਗਿੱਲ ਨੇ ਬੀਤੇ ਦਿਨ ਕੋਟ ਲਖਪਤ ਜੇਲ੍ਹ ਵਿੱਚ ਇਹ ਫੈਸਲਾ ਸੁਣਾਇਆ। ਇਹ ਮਾਮਲਾ 9 ਮਈ 2023 ਨੂੰ ਪਾਕਿਸਤਾਨੀ ਰੇਂਜਰਾਂ ਵੱਲੋਂ ਇਮਰਾਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹੋਏ ਪ੍ਰਦਰਸ਼ਨਾਂ ਨਾਲ ਸਬੰਧਤ ਹੈ, ਜਿਸ ਦੌਰਾਨ ਸ਼ਹਿਰ ਵਿੱਚ ਸੁਪਰੀਮ ਕੋਰਟ ਦੇ ਜੱਜ ਦੇ ਅਮਲੇ ਦੀ ਗੱਡੀ ਨੂੰ ਅੱਗ ਲਗਾ ਦਿੱਤੀ ਗਈ ਸੀ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ ਟੀ ਆਈ) ਦੇ ਜਿਨ੍ਹਾਂ ਆਗੂਆਂ ਨੂੰ ਸਜ਼ਾ ਮਿਲੀ ਹੈ, ਉਨ੍ਹਾਂ ਵਿੱਚ ਪੰਜਾਬ ਦੀ ਸਾਬਕਾ ਮੰਤਰੀ ਯਾਸਮੀਨ ਰਾਸ਼ਿਦ ਅਤੇ ਮੀਆਂ ਮਹਿਮੂਦੁਰ ਰਾਸ਼ਿਦ, ਪੰਜਾਬ ਦੇ ਸਾਬਕਾ ਰਾਜਪਾਲ ਉਮਰ ਸਰਫਰਾਜ਼ ਚੀਮਾ ਅਤੇ ਸਾਬਕਾ ਸੈਨੇਟਰ ਏਜਾਜ਼ ਚੌਧਰੀ ਸ਼ਾਮਲ ਹਨ। ਇਸੇ ਮਾਮਲੇ ਵਿੱਚ ਸਾਬਕਾ ਫੌਜ ਮੁਖੀ ਆਸਿਫ ਨਵਾਜ਼ ਜੰਜੂਆ ਦੀ ਪੋਤੀ ਖਦੀਜਾ ਸ਼ਾਹ, ਜੋ ਫੈਸ਼ਨ ਡਿਜ਼ਾਈਨਰ ਹੈ, ਨੂੰ ਵੀ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਦੇ ਇੱਕ ਅਧਿਕਾਰੀ ਦੇ ਅਨੁਸਾਰ ਇਸ ਮਾਮਲੇ ਵਿੱਚ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਸਮੇਤ 20 ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ।

