ਲਹਿੰਦੇ ਪੰਜਾਬ ’ਚ ਮੀਂਹ ਕਾਰਨ 24 ਹਲਾਕ
ਪਾਕਿਸਤਾਨ ਦੇ ਪੰਜਾਬ ਸੂਬੇ ’ਚ ਲੰਘੇ 24 ਘੰਟਿਆਂ ਅੰਦਰ ਮੀਂਹ ਕਾਰਨ ਵਾਪਰੀਆਂ ਘਟਨਾਵਾਂ ’ਚ ਘੱਟ ਤੋਂ ਘੱਟ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 150 ਤੋਂ ਵੱਧ ਜ਼ਖ਼ਮੀ ਹੋ ਗਏ। ਪਾਕਿਸਤਾਨ ’ਚ ਇਨ੍ਹਾਂ ਘਟਨਾਵਾਂ ਵਿੱਚ ਹੁਣ ਤੱਕ 140 ਵਿਅਕਤੀ ਮਾਰੇ...
Advertisement
ਪਾਕਿਸਤਾਨ ਦੇ ਪੰਜਾਬ ਸੂਬੇ ’ਚ ਲੰਘੇ 24 ਘੰਟਿਆਂ ਅੰਦਰ ਮੀਂਹ ਕਾਰਨ ਵਾਪਰੀਆਂ ਘਟਨਾਵਾਂ ’ਚ ਘੱਟ ਤੋਂ ਘੱਟ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 150 ਤੋਂ ਵੱਧ ਜ਼ਖ਼ਮੀ ਹੋ ਗਏ। ਪਾਕਿਸਤਾਨ ’ਚ ਇਨ੍ਹਾਂ ਘਟਨਾਵਾਂ ਵਿੱਚ ਹੁਣ ਤੱਕ 140 ਵਿਅਕਤੀ ਮਾਰੇ ਜਾ ਚੁੱਕੇ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਲਾਹੌਰ ਤੇ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ’ਚ ਰਾਤ ਭਰ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ ਤੇ ਇਹ ਸਿਲਸਿਲਾ ਭਲਕ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਰੈਸਕਿਊ 1122 ਦੇ ਬੁਲਾਰੇ ਨੇ ਦੱਸਿਆ, ‘ਲਾਹੌਰ ’ਚ ਰਾਤ ਤੋਂ ਆਏ ਤੂਫਾਨ ਕਾਰਨ ਛੱਤ ਡਿੱਗਣ ਦੀਆਂ ਤਿੰਨ ਘਟਨਾਵਾਂ ’ਚ 12 ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ’ਚ ਸ਼ਹਿਰ ਦੇ ਨਿਆਜ਼ ਬੇਗ ਇਲਾਕੇ ’ਚ ਰਹਿਣ ਵਾਲੇ ਇੱਕ ਹੀ ਪਰਿਵਾਰ ਦੇ ਪੰਜ ਮੈਂਬਰ ਵੀ ਸ਼ਾਮਲ ਹਨ।’ ਫੈਸਲਾਬਾਦ ’ਚ ਤਿੰਨ ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ ਪਾਕਪਟਨ ’ਚ ਇੱਕ ਮਹਿਲਾ ਤੇ ਦੋ ਬੱਚਿਆਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।
Advertisement
Advertisement