ਅਤਿਵਾਦੀ ਹਮਲੇ ’ਚ 4 ਹਲਾਕ
ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖ਼ਤੂਨਖ਼ਵਾ ਵਿੱਚ ਅਤਿਵਾਦੀਆਂ ਦੇ ਘਾਤ ਲਾ ਕੇ ਕੀਤੇ ਹਮਲੇ ਵਿੱਚ ਉੱਤਰੀ ਵਜ਼ੀਰਿਸਤਾਨ ਦੇ ਸਹਾਇਕ ਕਮਿਸ਼ਨਰ ਅਤੇ ਦੋ ਪੁਲੀਸ ਮੁਲਾਜ਼ਮਾਂ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਸੂਬੇ ਦੇ ਬੰਨੂ ਜ਼ਿਲ੍ਹੇ ਵਿੱਚ ਹੋਏ ਹਮਲੇ...
Advertisement
ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖ਼ਤੂਨਖ਼ਵਾ ਵਿੱਚ ਅਤਿਵਾਦੀਆਂ ਦੇ ਘਾਤ ਲਾ ਕੇ ਕੀਤੇ ਹਮਲੇ ਵਿੱਚ ਉੱਤਰੀ ਵਜ਼ੀਰਿਸਤਾਨ ਦੇ ਸਹਾਇਕ ਕਮਿਸ਼ਨਰ ਅਤੇ ਦੋ ਪੁਲੀਸ ਮੁਲਾਜ਼ਮਾਂ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ।
ਪੁਲੀਸ ਅਨੁਸਾਰ ਸੂਬੇ ਦੇ ਬੰਨੂ ਜ਼ਿਲ੍ਹੇ ਵਿੱਚ ਹੋਏ ਹਮਲੇ ਵਿੱਚ ਉੱਤਰੀ ਵਜ਼ੀਰਿਸਤਾਨ ਦੇ ਸਹਾਇਕ ਕਮਿਸ਼ਨਰ ਸ਼ਾਹ ਵਲੀਉੱਲਾ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ ਗਿਆ।
Advertisement
ਪੁਲੀਸ ਦੇ ਬੁਲਾਰੇ ਕਾਸ਼ਿਫ ਨਵਾਜ਼ ਨੇ ਕਿਹਾ ਕਿ ਇਹ ਹਮਲਾ ਬੰਨੂ ਜ਼ਿਲ੍ਹੇ ਦੇ ਛਾਉਣੀ ਥਾਣਾ ਖੇਤਰ ਵਿੱਚ ਹੋਇਆ। ਪੁਲੀਸ ਅਨੁਸਾਰ, ਵਾਹਨ ’ਤੇ ਹੋਏ ਹਮਲੇ ਵਿੱਚ ਵਲੀਉੱਲਾ ਦੀ ਮੌਤ ਹੋ ਗਈ। ਹਮਲੇ ਵਿੱਚ ਦੋ ਕਾਂਸਟੇਬਲ ਅਤੇ ਇੱਕ ਸਥਾਨਕ ਸ਼ਖ਼ਸ ਵੀ ਮਾਰੇ ਗਏ, ਦੋ ਹੋਰ ਪੁਲੀਸ ਅਧਿਕਾਰੀ ਜ਼ਖ਼ਮੀ ਹੋ ਗਏ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੋਹੇਲ ਅਫ਼ਰੀਦੀ ਨੇ ਇਸ ਹਮਲੇ ਦੀ ਨਿਖੇਧੀ ਕੀਤੀ ਹੈ।
Advertisement
Advertisement
×

