ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਸ਼ੇਸ਼ ਉਡਾਣਾਂ ਰਾਹੀਂ ਬੰਗਲਾਦੇਸ਼ ਤੋਂ ਲਿਆਂਦੇ 400 ਭਾਰਤੀ

ਨਵੀਂ ਦਿੱਲੀ, 7 ਅਗਸਤ ਏਅਰ ਇੰਡੀਆ ਅਤੇ ਇੰਡੀਗੋ ਦੀਆਂ ਵਿਸ਼ੇਸ਼ ਉਡਾਣਾਂ ਰਾਹੀਂ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ 400 ਤੋਂ ਵੱਧ ਵਿਅਕਤੀਆਂ ਨੂੰ ਭਾਰਤ ਲਿਆਂਦਾ ਗਿਆ ਹੈ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਏ321 ਨਿਓ ਏਅਰਕ੍ਰਾਫਟ ਦੁਆਰਾ ਸੰਚਾਲਿਤ ਚਾਰਟਰਡ...
ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਰਾਹੀਂ ਆਏ ਭਾਤਰੀ ਏਅਰਪੋਰਟ ਤੋਂ ਬਾਹਰ ਆਉਂਦੇ ਹੋਏ। ਫੋਟੋ ਪੀਟੀਆਈ
Advertisement

ਨਵੀਂ ਦਿੱਲੀ, 7 ਅਗਸਤ

ਏਅਰ ਇੰਡੀਆ ਅਤੇ ਇੰਡੀਗੋ ਦੀਆਂ ਵਿਸ਼ੇਸ਼ ਉਡਾਣਾਂ ਰਾਹੀਂ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ 400 ਤੋਂ ਵੱਧ ਵਿਅਕਤੀਆਂ ਨੂੰ ਭਾਰਤ ਲਿਆਂਦਾ ਗਿਆ ਹੈ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਏ321 ਨਿਓ ਏਅਰਕ੍ਰਾਫਟ ਦੁਆਰਾ ਸੰਚਾਲਿਤ ਚਾਰਟਰਡ ਜਹਾਜ਼ ਨੇ ਮੰਗਲਵਾਰ ਰਾਤ ਨੂੰ ਢਾਕਾ ਤੋਂ ਉਡਾਣ ਭਰੀ ਅਤੇ ਬੁੱਧਵਾਰ ਸਵੇਰ ਛੇ ਬੱਚਿਆਂ ਸਮੇਤ 205 ਲੋਕਾਂ ਨੂੰ ਭਾਰਤ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਉਡਾਣ ਭਰਨ ਵਾਲੇ ਇਸ ਜਹਾਜ਼ ਵਿੱਚ ਕੋਈ ਯਾਤਰੀ ਨਹੀਂ ਸੀ।

Advertisement

ਉਧਰ ਇੰਡੀਗੋ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਢਾਕਾ ਹਵਾਈ ਅੱਡੇ ਦੇ ਅਸਥਾਈ ਤੌਰ 'ਤੇ ਬੰਦ ਹੋਣ ਤੋਂ ਬਾਅਦ ਇੰਡੀਗੋ ਨੇ 6 ਅਗਸਤ 2024 ਨੂੰ ਢਾਕਾ ਤੋਂ ਕੋਲਕਾਤਾ ਲਈ ਵਿਸ਼ੇਸ਼ ਉਡਾਣ 6E 8503 ਦਾ ਸੰਚਾਲਨ ਕੀਤਾ ਹੈ। ਇਹ ਉਡਾਣ ਬੰਗਲਾਦੇਸ਼ ਤੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਚਲਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਡੀਗੋ ਦੀ ਵਿਸ਼ੇਸ਼ ਉਡਾਣ ਰਾਹੀਂ 200 ਵਿਅਕੀਤਆਂ ਨੂੰ ਭਾਰਤ ਲਿਆਂਦਾ ਗਿਆ ਹੈ।

ਏਅਰਲਾਈਨ ਨੇ ਕਿਹਾ ਕਿ ਭਾਰਤ ਅਤੇ ਢਾਕਾ ਵਿਚਕਾਰ ਉਡਾਣ ਸੰਚਾਲਨ ਬੁੱਧਵਾਰ ਨੂੰ ਮੁੜ ਸ਼ੁਰੂ ਹੋ ਜਾਵੇਗਾ ਅਤੇ ਉਨ੍ਹਾਂ ਵੱਲੋਂ ਸਾਰੇ ਪ੍ਰਭਾਵਿਤ ਲੋਕਾਂ ਨਾਲ ਸੰਪਰਕ ਕੀਤਾ ਗਿਆ ਹੈ, ਜਿਨ੍ਹਾਂ ਨੂੰ ਚੋਣਵੇਂ ਯਾਤਰਾ ਪ੍ਰਬੰਧਾਂ ਦੀ ਪੇਸ਼ਕਸ਼ ਕੀਤੀ ਹੈ। -ਪੀਟੀਆਈ

Advertisement
Tags :
air indiaBangladesh Latest Newsbangladesh NewsBAngladesh ProtestIndians in Bangladesh