ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦੱਖਣੀ ਮੈਕਸਿਕੋ ਵਿਚ ਬੱਸ ਤੇ ਟਰੱਕ ਦੀ ਟੱਕਰ ’ਚ 41 ਹਲਾਕ

ਮੈਕਸਿਕੋ ਸ਼ਹਿਰ, 9 ਫਰਵਰੀ ਦੱਖਣੀ ਮੈਕਸਿਕੋ ਵਿਚ ਸ਼ਨਿੱਚਰਵਾਰ ਵੱਡੇ ਤੜਕੇ ਬੱਸ ਤੇ ਟਰੱਕ ਦੀ ਸਿੱਧੀ ਟੱਕਰ ਵਿੱਚ 41 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋਵਾਂ ਵਾਹਨਾਂ ਦੇ ਡਰਾਈਵਰ ਵੀ ਸ਼ਾਮਲ ਹਨ। ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਬੱਸ ਵਿੱਚ...
ਦੱਖਣੀ ਮੈਕਸਿਕੋ ਵਿੱਚ ਟ੍ਰੇਲਰ ਨਾਲ ਟਕਰਾਉਣ ਬਾਅਦ ਅੱਗ ਲੱਗਣ ਕਾਰਨ ਸੜੀ ਬੱਸ ਕੋਲੋਂ ਲੰਘਦੀ ਹੋਈ ਇਕ ਔਰਤ। -ਫੋਟੋ: ਰਾਇਟਰਜ਼
Advertisement

ਮੈਕਸਿਕੋ ਸ਼ਹਿਰ, 9 ਫਰਵਰੀ

ਦੱਖਣੀ ਮੈਕਸਿਕੋ ਵਿਚ ਸ਼ਨਿੱਚਰਵਾਰ ਵੱਡੇ ਤੜਕੇ ਬੱਸ ਤੇ ਟਰੱਕ ਦੀ ਸਿੱਧੀ ਟੱਕਰ ਵਿੱਚ 41 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋਵਾਂ ਵਾਹਨਾਂ ਦੇ ਡਰਾਈਵਰ ਵੀ ਸ਼ਾਮਲ ਹਨ। ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਬੱਸ ਵਿੱਚ ਕੁੱਲ 48 ਵਿਅਕਤੀ ਸਵਾਰ ਸਨ। ਹਾਦਸੇ ਵਿੱਚ 38 ਮੁਸਾਫ਼ਰਾਂ ਤੇ ਦੋਵਾਂ ਡਰਾਈਵਰਾਂ ਦੀ ਮੌਤ ਹੋ ਗਈ।

Advertisement

ਸਥਾਨਕ ਅਥਾਰਿਟੀਜ਼ ਨੇ ਕਿਹਾ ਕਿ ਮ੍ਰਿਤਕਾਂ ਵਿਚ ਟਰੱਕ ਦਾ ਡਰਾਈਵਰ ਵੀ ਸ਼ਾਮਲ ਹੈ। ਦੋਵਾਂ ਵਾਹਨਾਂ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਨੂੰ ਅੱਗ ਲੱਗ ਗਈ। ਖ਼ਬਰ ਏਜੰਸੀ ਰਾਇਟਰਜ਼ ਵੱਲੋਂ ਜਾਰੀ ਤਸਵੀਰਾਂ ਵਿਚ ਬੱਸ ਅੱਗ ਦੀਆਂ ਲਪਟਾਂ ਵਿੱਚ ਘਿਰੀ ਨਜ਼ਰ ਆ ਰਹੀ ਹੈ। ਟਬੈਸਕੋ ਸਿਕਿਓਰਿਟੀ ਵਿਚਲੇ ਸੂਤਰਾਂ ਨੇ ਕਿਹਾ ਕਿ ਹੁਣ ਤੱਕ 18 ਬੁਰੀ ਤਰ੍ਹਾਂ ਝੁਲਸੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ ਤੇ ਹੋਰਾਂ ਦੀ ਭਾਲ ਜਾਰੀ ਹੈ।’’ ਬੱਸ ਅਪਰੇਟਰ ਟੂਰਜ਼ ਐਕੋਸਟਾ ਨੇ ਫੇਸਬੁੱਕ ’ਤੇ ਇਕ ਪੋਸਟ ਵਿਚ ਹਾਦਸੇ ’ਚ ਗਈਆਂ ਜਾਨਾਂ ’ਤੇ ਦੁੱਖ ਜਤਾਇਆ ਹੈ। ਉਧਰ ਸਥਾਨਕ ਅਥਾਰਿਟੀਜ਼ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਹਾਦਸਾ ਵਾਹਨਾਂ ਦੀ ਰਫ਼ਤਾਰ ਜ਼ਿਆਦਾ ਹੋਣ ਕਾਰਨ ਵਾਪਰਨ ਦਾ ਖਦਸ਼ਾ ਜ਼ਾਹਿਰ ਕੀਤਾ ਹੈ। -ਰਾਇਟਰਜ਼

Advertisement