ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 2600 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ : The Tribune India

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 2600 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 2600 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਅੰਕਾਰਾ/ਅਜ਼ਮਾਰਿਨ, 6 ਫਰਵਰੀ

ਦੱਖਣ ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ ਅੱਜ ਤੜਕੇ ਆਏ 7.8 ਤੀਬਰਤਾ ਵਾਲੇ ਭੂਚਾਲ ਕਰਨ ਸੈਂਕੜੇ ਇਮਾਰਤਾਂ ਢਹਿ ਗਈਆਂ ਅਤੇ 2600 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਭੂਚਾਲ ਕਾਰਨ ਤੁਰਕੀ ਵਿੱਚ 1600 ਤੇ ਸੀਰੀਆ ਵਿੱਚ 900 ਤੋਂ ਵੱਧ ਮੌਤਾਂ ਹੋਈਆਂ ਹਨ।  ਮੰਨਿਆ ਜਾ ਰਿਹਾ ਹੈ ਕਿ ਹਾਲੇ ਵੀ ਸੈਂਕੜੇ ਲੋਕਾਂ ਦੇ ਮਲਬੇ ਹੇਠ ਫਸੇ ਹਨ ਹਨ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਬਚਾਅ ਕਰਮੀਆਂ ਵੱਲੋਂ ਲੋਕਾਂ ਨੂੰ ਡਿੱਗੀਆਂ ਇਮਾਰਤਾਂ ਦੇ ਮਲਬੇ ਹੇਠੋਂ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿਉਂਕਿ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਕਰਮਚਾਰੀ ਹਾਲੇ ਵੀ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਲੱਭ ਰਹੇ ਹਨ। ਘੱਟ ਢਹਿ-ਢੇਰੀ ਹੋਈਆਂ ਇਮਾਰਤਾਂ ਦੇ ਅੰਦਰ ਫਸੇ ਲੋਕ ਅਤੇ ਸੜਕ ’ਤੇ ਲੋਕਾਂ ਨੂੰ ਮਦਦ ਲਈ ਚੀਕਦੇ ਦੇਖਿਆ ਗਿਆ। ਭੂਚਾਲ ਦੇ ਝਟਕੇ ਕਾਹਿਰਾ ਤੱਕ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸੀਰੀਆ ਦੀ ਸਰਹੱਦ ਤੋਂ ਲਗਭਗ 90 ਕਿਲੋਮੀਟਰ ਦੂਰ ਗਾਜ਼ੀਆਂਟੇਪ ਸ਼ਹਿਰ ਦੇ ਉੱਤਰ ਵਿੱਚ ਸੀ। ਤੁਰਕੀ ਦੇ ਰਾਸ਼ਟਰਪਤੀ ਰਜਬ ਤੈਯਬ ਏਰਦੋਆਨ ਨੇ ਟਵੀਟ ਕੀਤਾ ਕਿ ਭੂਚਾਲ ਪ੍ਰਭਾਵਿਤ ਇਲਾਕਿਆਂ ’ਚ ਬਚਾਅ ਟੀਮਾਂ ਨੂੰ ਤੁਰੰਤ ਰਵਾਨਾ ਕਰ ਦਿੱਤਾ ਗਿਆ ਹੈ। ਭੂਚਾਲ ਤੋਂ ਬਾਅਦ ਵੀ ਫਿਰ 6 ਝਟਕੇ ਮਹਿਸੂਸ ਕੀਤੇ ਗਏ। ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਲੋਕਾਂ ਨੂੰ ਨੁਕਸਾਨੀਆਂ ਇਮਾਰਤਾਂ ਵਿੱਚ ਜਾਣ ਤੋਂ ਬਚਣ ਦਾ ਸਲਾਹ ਦਿੱਤੀ ਹੈ।

ਤੁਰਕੀ ਦੇ ਮਾਲਾਤਿਆ ਸੂਬੇ ਦੇ ਗਵਰਨਰ ਹੁਲੁਸੀ ਸਾਹੀਨ ਨੇ ਕਿਹਾ ਕਿ ਘੱਟੋ-ਘੱਟ 130 ਇਮਾਰਤਾਂ ਢਹਿ ਗਈਆਂ ਹਨ। ਦੀਯਾਰਬਾਕਿਰ ਸ਼ਹਿਰ ਵਿੱਚ ਘੱਟੋ-ਘੱਟ 15 ਇਮਾਰਤਾਂ ਢਹਿ ਗਈਆਂ। ਉੱਤਰੀ-ਪੱਛਮੀ ਸੀਰੀਆ ਵਿੱਚ ਵਿਰੋਧੀ ਧਿਰ ਸੀਰੀਅਨ ਸਿਵਲ ਡਿਫੈਂਸ ਨੇ ਵਿਦਰੋਹੀਆਂ ਦੇ ਕਬਜ਼ੇ ਵਾਲੇ ਖੇਤਰ ਵਿੱਚ ਸਥਿਤੀ ਨੂੰ ‘‘ਵਿਨਾਸ਼ਕਾਰੀ’’ ਦੱਸਦਿਆਂ ਕਿਹਾ ਕਿ ਢਹਿ-ਢੇਰੀ ਹੋ ਰਹੀਆਂ ਇਮਾਰਤਾਂ ਦੇ ਮਲਬੇ ਹੇਠ ਕਈ ਲੋਕ ਦੱਬੇ ਹੋਏ ਹਨ। ਸੀਰਿਆਈ ਸਿਵਲ ਡਿਫੈਂਸ ਨੇ ਲੋਕਾਂ ਨੂੰ ਇਮਾਰਤਾਂ ਦੇ ਬਾਹਰ ਅਤੇ ਖੁੱਲ੍ਹੀਆਂ ਥਾਵਾਂ ’ਤੇ ਰਹਿਣ ਲਈ ਕਿਹਾ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਗਾਜ਼ੀਆਂਟੇਪ ਤੋਂ ਕਰੀਬ 33 ਕਿਲੋਮੀਟਰ ਦੂਰ 18 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਸ ਦੇ ਝਟਕੇ ਸੂਬਿਆਂ ’ਚ ਮਹਿਸੂਸ ਕੀਤੇ ਗਏ। ਭੂਚਾਲ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਪੱਛਮੀ ਏਸ਼ੀਆ ਬਰਫੀਲੇ ਤੂਫਾਨ ਦੀ ਲਪੇਟ ’ਚ ਹੈ, ਜਿਸ ਦੇ ਵੀਰਵਾਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। -ੲੇਜੰਸੀਆਂ

ਤੁਰਕੀ ਵਿੱਚ ਭੂਚਾਲ ਕਾਰਨ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ’ਚ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਚਾਅ ਕਰਮਚਾਰੀ ਤੇ ਲੋਕ। -ਰਾਇਟਰਜ਼

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All