DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Afghanistan ਵਿੱਚ ਹੜ੍ਹਾਂ ਤੇ ਢਿੱਗਾਂ ਡਿੱਗਣ ਕਾਰਨ 77 ਮੌਤਾਂ

ਆੳੁਂਦੇ ਦਿਨਾਂ ’ਚ ਹੋਰ ਮੀਂਹ ਪੈਣ ਦੀ ਪੇਸ਼ੀਨਗੋਈ

  • fb
  • twitter
  • whatsapp
  • whatsapp
featured-img featured-img
ਅਫ਼ਗਾਨਿਸਤਾਨ ਨੂੰ ਪਾਕਿਸਤਾਨ ਨਾਲ ਜੋੜੇ ਜਾਣ ਵਾਲੇ ਪੁਲ ਨੇੜੇ ਵਹਿ ਗਈ ਸੜਕ ਕੋਲ ਖੜ੍ਹੇ ਲੋਕ। -ਫੋਟੋ: ਰਾਇਟਰਜ਼
Advertisement

ਅਫ਼ਗਾਨਿਸਤਾਨ ’ਚ ਪਿਛਲੇ ਦਸ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਅਤੇ ਤੂਫ਼ਾਨਾਂ ਕਾਰਨ ਆਏ ਹੜ੍ਹਾਂ ਤੇ ਢਿੱਗਾਂ ਡਿੱਗਣ ਕਾਰਨ 77 ਜਣਿਆਂ ਦੀ ਮੌਤ ਹੋ ਗਈ ਹੈ ਅਤੇ 137 ਵਿਅਕਤੀ ਜ਼ਖ਼ਮੀ ਹੋਏ ਹਨ। ਮੁਲਕ ਦੀ ਆਫ਼ਤ ਪ੍ਰਬੰਧਨ ਅਥਾਰਟੀ (ਡੀ ਐੱਮ ਏ) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਫ਼ਗਾਨਿਸਤਾਨ ਵਿੱਚ ਆਉਣ ਵਾਲੇ ਦਿਨਾਂ ’ਚ ਹੋਰ ਮੀਂਹ ਪੈਣ ਦੀ ਪੇਸ਼ੀਨਗੋਈ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਦਰਿਆਵਾਂ ਦੇ ਕੰਢਿਆਂ ਤੇ ਹੜ੍ਹਾਂ ਦੇ ਖ਼ਦਸ਼ੇ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਚਿਤਾਵਨੀ ਵੀ ਦਿੱਤੀ ਹੈ। ਇਸ ਵਰ੍ਹੇ ਹੁਣ ਤੱਕ ਮੁਲਕ ’ਚ ਮੌਸਮੀ ਗੜਬੜ ਕਾਰਨ ਦਰਜਨਾਂ ਲੋਕ ਮਾਰੇ ਜਾ ਚੁੱਕੇ ਹਨ। ਇਸੇ ਵਰ੍ਹੇ ਭਾਰੀ ਬਰਫ਼ਬਾਰੀ ਅਤੇ ਹੜ੍ਹਾਂ ਕਾਰਨ ਵੀ ਦਰਜਨਾਂ ਲੋਕਾਂ ਦੀ ਮੌਤ ਹੋ ਗਈ ਸੀ। ਅਥਾਰਟੀ ਨੇ ਦੱਸਿਆ ਕਿ ਬੀਤੇ 48 ਘੰਟਿਆਂ ’ਚ 26 ਜਣਿਆਂ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਸਮੁੱਚੇ ਤੌਰ ’ਤੇ 793 ਘਰ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ, 2,673 ਘਰਾਂ ਨੂੰ ਨੁਕਸਾਨ ਪੁੱਜਾ ਹੈ ਜਦਕਿ ਹੜ੍ਹਾਂ ਤੇ ਢਿੱਗਾਂ ਡਿੱਗਣ ਕਾਰਨ 337 ਕਿਲੋਮੀਟਰ ਲੰਮੀਆਂ ਸੜਕਾਂ ਨੂੰ ਨੁਕਸਾਨ ਪੁੱਜਾ ਹੈ। ਆਫ਼ਤ ਪ੍ਰਬੰਧਨ ਅਥਾਰਟੀ ਨੇ ਦੱਸਿਆ ਕਿ ਕਾਰੋਬਾਰਾਂ, ਖੇਤੀ ਜ਼ਮੀਨ, ਖੂਹਾਂ ਤੇ ਨਹਿਰਾਂ ਨੂੰ ਵੀ ਨੁਕਸਾਨ ਪੁੱਜਾ ਹੈ, ਜਿਸ ਦੌਰਾਨ 5,800 ਪਰਿਵਾਰ ਪ੍ਰਭਾਵਿਤ ਹੋਏ ਹਨ।

ਪੀ ਡਬਲਿਊ ਮੰਤਰਾਲੇ ਦੇ ਬੁਲਾਰੇ ਅਸ਼ਰਫ਼ ਹਕਸ਼ਿਨਾਸ ਨੇ ਦੱਸਿਆ ਕਿ ਮੁਲਕ ਦੀ ਰਾਜਧਾਨੀ ਨੂੰ ਵੱਖ-ਵੱਖ ਸੂਬਿਆਂ ਨਾਲ ਜੋੜਨ ਵਾਲੇ ਕਈ ਸ਼ਾਹਰਾਹਾਂ ਨੂੰ ਵੀ ਹੜ੍ਹਾਂ ਤੇ ਢਿੱਗਾਂ ਡਿੱਗਣ ਕਾਰਨ ਨੁਕਸਾਨ ਪੁੱਜਾ ਹੈ। ਇਨ੍ਹਾਂ ’ਚ ਕਾਬੁਲ ਤੋਂ ਜਲਾਲਾਬਾਦ ਸ਼ਾਹਰਾਹ ਵੱਲ ਜਾਣ ਵਾਲਾ ਮਾਰਗ ਵੀ ਸ਼ਾਮਲ ਹੈ। ਹੜ੍ਹਾਂ ਕਾਰਨ ਸਾਲੰਗ ਦੱਰਾ ਵੀ ਬੰਦ ਹੋ ਗਿਆ ਹੈ।

Advertisement

Advertisement
Advertisement
×