ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਪਾਲ ਸਿੰਘ ਨੌਲੀ

ਜਲੰਧਰ, 24 ਸਤੰਬਰ

ਕੈਨੇਡਾ ਵਿੱਚ ਸਟੱਡੀ ਵੀਜ਼ਾ ’ਤੇ ਗਏ 21 ਸਾਲਾਂ ਨੌਜਵਾਨ ਨੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੀਏਪੀ ਜਲੰਧਰ ਵੱਜੋਂ ਹੋਈ। ਪੰਜਾਬ ਪੁਲੀਸ ਵਿੱਚ ਏਐੱਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ 2017 ਵਿੱਚ ਸਟੱਡੀ ਵੀਜ਼ਾ ’ਤੇ ਗਿਆ ਸੀ। ਉਹ ਸਰੀ ਵਿੱਚ ਪੜ੍ਹਦਾ ਸੀ। ਪੜ੍ਹਾਈ ਦੇ ਨਾਲ-ਨਾਲ ਉਹ ਕੰਮ ਵੀ ਕਰਦਾ ਸੀ ਪਰ ਉਸ ਨੇ ਕਦੇਂ ਪੈਸੇ ਨਹੀਂ ਸੀ ਭੇਜੇ। ਨਵੰਬਰ 2019 ਵਿੱਚ ਉਸ ਨੇ ਫੀਸ ਲਈ 20 ਲੱਖ ਰੁਪਏ ਮੰਗਵਾਏ। ਮਲਕੀਤ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਨੇ ਦੱਸਿਆ ਕਿ ਉਹ ਇੱਕ ਲੜਕੀ ਦੇ ਚੱਕਰ ਵਿੱਚ ਫਸ ਗਿਆ ਹੈ ਤੇ ਸਾਰੇ ਪੈਸੇ ਲੜਕੀ ਨੂੰ ਦੇ ਦਿੱਤੇ ਹਨ ਤੇ ਹੁਣ ਫੀਸ ਦੇਣ ਲਈ ਪੈਸੇ ਨਹੀਂ। ਅਮਰਿੰਦਰ ਸਿੰਘ ਨੇ ਆਪਣੀ ਪੜ੍ਹਾਈ ਮੁਕੰਮਲ ਕਰ ਲਈ ਸੀ। ਇੱਕ ਵਾਰ ਪਹਿਲਾਂ ਵੀ ਉਸ ਨੇ ਆਤਮ ਹੱਤਿਆ ਕਰਨ ਦਾ ਯਤਨ ਕੀਤਾ। ਉਦੋਂ ਉਸ ਦੇ ਦੋਸਤਾਂ ਤੇ ਪਰਿਵਾਰ ਦੇ ਮੈਂਬਰਾਂ ਨੇ ਉਸ ਨੂੰ ਸਮਝਾ ਦਿੱਤਾ ਸੀ। ਉਦੋਂ ਦੁਬਾਰਾ ਅਜਿਹੀ ਗਲਤੀ ਨਾ ਕਰਨ ਨੂੰ ਮੰਨ ਵੀ ਗਿਆ ਸੀ ਪਰ ਕੁਝ ਦਿਨ ਪਹਿਲਾਂ ਉਸ ਨੇ ਆਤਮ ਹੱਤਿਆ ਕਰ ਲਈ। ਉਸ ਦੇ ਦੋਸਤਾਂ ਨੇ ਦੱਸਿਆ ਕਿ ਉਹ ਪਾਕਿਸਤਾਨ ਦੀ ਲੜਕੀ ਦੇ ਚੱਕਰ ਵਿੱਚ ਫਸ ਗਿਆ ਸੀ ਜੋ ਕਰਾਚੀ ਦੀ ਰਹਿਣ ਵਾਲੀ ਸੀ। ਉਸ ਦੇ ਪੁੱਤਰ ਦੀ ਦੋਸਤੀ ਲੜਕੀ ਨਾਲ ਇੰਸਟਾਗ੍ਰਾਮ ’ਤੇ ਹੋਈ ਸੀ ਤੇ ਉਸ ਨੂੰ ਉਹ ਫੋਨ ਵੀ ਕਰਦਾ ਰਹਿੰਦਾ ਸੀ। ਪਾਕਿਸਤਾਨ ਦੀ ਲੜਕੀ ਨੂੰ ਉਹ ਤੋਹਫੇ ਤੇ ਪੈਸੇ ਵੀ ਭੇਜਦਾ ਰਹਿੰਦਾ ਸੀ। ਪੀੜਤ ਪਰਿਵਾਰ ਨੇ ਦੱਸਿਆ ਕਿ ਹੁਣ ਉਨ੍ਹਾ ਕੋਲ ਆਪਣੇ ਪੁੱਤਰ ਦੀ ਲਾਸ਼ ਮੰਗਵਾਉਣ ਜੋਗੇ ਵੀ ਪੈਸੇ ਨਹੀਂ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਲਾਸ਼ ਮੰਗਵਾਉਣ ਦਾ ਪ੍ਰਬੰਧ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All