ਕੈਪੀਟਲ ਦੰਗਿਆਂ ’ਚ ਮਦਦ ਕਰਨ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਹੋਵੇ: ਪੇਲੋਸੀ : The Tribune India

ਕੈਪੀਟਲ ਦੰਗਿਆਂ ’ਚ ਮਦਦ ਕਰਨ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਹੋਵੇ: ਪੇਲੋਸੀ

* ਡੈਮੋਕਰੈਟਾਂ ਨੇ ਕੈਪੀਟਲ ਪੁਲੀਸ ਮੁਖੀ ਤੇ ਸਾਰਜੈਂਟ ਨੂੰ ਪੱਤਰ ਲਿਖ ਕੇ ਜਾਂਚ ਮੰਗੀ

ਕੈਪੀਟਲ ਦੰਗਿਆਂ ’ਚ ਮਦਦ ਕਰਨ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਹੋਵੇ: ਪੇਲੋਸੀ

ਵਾਸ਼ਿੰਗਟਨ, 16 ਜਨਵਰੀ

ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਂਸੀ ਪੇਲੋਸੀ ਨੇ ਸੁਝਾਅ ਦਿੱਤਾ ਹੈ ਕਿ ਜਿਹੜਾ ਵੀ ਸੰਸਦ ਮੈਂਬਰ ਵਾਸ਼ਿੰਗਟਨ ਡੀਸੀ ਵਿਚ ਕੈਪੀਟਲ ’ਤੇ ਹੋਏ ਹੰਗਾਮੇ ਲਈ ਮਦਦ ਦਿੰਦਾ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਅਪਰਾਧਕ ਦੋਸ਼ ਤੈਅ ਕੀਤੇ ਜਾਣੇ ਚਾਹੀਦੇ ਹਨ। ਪੇਲੋਸੀ ਨੇ ਕਿਹਾ ‘ਸਾਨੂੰ ਇਕ-ਦੂਜੇ ਉਤੇ ਭਰੋਸਾ ਕਰਨਾ ਚਾਹੀਦਾ ਹੈ, ਜਿਨ੍ਹਾਂ ਲੋਕਾਂ ਨੇ ਸਾਨੂੰ ਸੰਸਦ ਵਿਚ ਭੇਜਿਆ ਹੈ, ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ।’ ਸਪੀਕਰ ਨੇ ਕਿਹਾ ਕਿ ਜੇ ਇਹ ਸੱਚ ਹੈ ਕਿ ਕਾਂਗਰਸ ਮੈਂਬਰਾਂ ਨੇ ਇਸ ਹੰਗਾਮੇ ਵਿਚ ਸ਼ਾਮਲ ਲੋਕਾਂ ਦੀ ਮਦਦ ਕੀਤੀ ਹੈ ਤਾਂ ਮਾਮਲਾ ਸੰਸਦ ਤੋਂ ਬਾਹਰ ਅਪਰਾਧਕ ਕਾਰਵਾਈ ਤੱਕ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਕੁਝ ਡੈਮੋਕਰੈਟਿਕ ਮੈਂਬਰਾਂ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਰਿਪਬਲਿਕਨ ਸੰਸਦ ਮੈਂਬਰਾਂ ਨੇ ਦੰਗਾ ਕਰਨ ਵਾਲਿਆਂ ਦੀ ਮਦਦ ਕੀਤੀ ਹੈ। ਡੈਮੋਕਰੈਟਾਂ ਨੇ ਕੈਪੀਟਲ ਪੁਲੀਸ ਦੇ ਮੁਖੀ ਤੇ ਦੋਵਾਂ ਸਦਨਾਂ ਦੇ ਕਾਰਜਕਾਰੀ ਸਾਰਜੈਂਟਾਂ ਨੂੰ ਪੱਤਰ ਲਿਖ ਕੇ ਇਸ ਸਾਰੇ ਹੰਗਾਮੇ ਦੀ ਜਾਂਚ ਮੰਗੀ ਹੈ। ਜ਼ਿਕਰਯੋਗ ਹੈ ਕਿ ਛੇ ਜਨਵਰੀ ਨੂੰ ਵੱਡੀ ਗਿਣਤੀ ਲੋਕਾਂ ਨੇ ਕੈਪੀਟਲ ਹਿੱਲ ’ਤੇ ਹੱਲਾ ਬੋਲ ਦਿੱਤਾ ਸੀ। -ਆਈਏਐਨਐੱਸ

ਵਿਦੁਰ ਸ਼ਰਮਾ ਕੋਵਿਡ-19 ਸਬੰਧੀ ਟੀਮ ਦੇ ਪਾਲਿਸੀ ਸਲਾਹਕਾਰ ਨਿਯੁਕਤ

ਵਾਸ਼ਿੰਗਟਨ: ਅਮਰੀਕਾ ਦੇ ਅਗਲੇ ਰਾਸ਼ਟਰਪਤੀ ਵਜੋਂ ਚੁਣੇ ਗਏ ਜੌਅ ਬਾਇਡਨ ਨੇ ਭਾਰਤੀ-ਅਮਰੀਕੀ ਸਿਹਤ ਮਾਹਿਰ ਵਿਦੁਰ ਸ਼ਰਮਾ ਨੂੰ ਆਪਣੀ ਕੋਵਿਡ-19 ਰਿਸਪਾਂਸ ਟੀਮ ’ਚ ਜਾਂਚ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਬਾਇਡਨ ਨੇ ਕਰੋਨਾਵਾਇਰਸ ਨੂੰ ਕਾਬੂ ਹੇਠ ਕਰਨ ਲਈ ਪੂਰੇ ਮੁਲਕ ’ਚ ਟੀਕਾਕਰਨ ਦਾ ਵਿਸਥਾਰ ਕਰਨ ਦਾ ਟੀਚਾ ਤੈਅ ਕੀਤਾ ਹੈ। ਜ਼ਿਕਰਯੋਗ ਹੈ ਕਿ ਓਬਾਮਾ ਪ੍ਰਸ਼ਾਸਨ ਦੌਰਾਨ ਵਿਦੁਰ ਸ਼ਰਮਾ ਨੇ ਘਰੇਲੂ ਨੀਤੀ ਪਰਿਸ਼ਦ ’ਚ ਸਿਹਤ ਨੀਤੀ ਸਲਾਹਕਾਰ ਦੀ ਜ਼ਿੰਮੇਵਾਰੀ ਨਿਭਾਈ ਸੀ। ਉਨ੍ਹਾਂ ਸਸਤੇ ਸਿਹਤ ਕਾਨੂੰਨ, ਜਿਸ ਨੂੰ ਓਬਾਮਾ ਕੇਅਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੀ ਵਕਾਲਤ ਕੀਤੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All