ਆਸਟਰੇਲੀਆ ਦੇ ਸ਼ਹਿਰ ਐਡੀਲੇਡ ਦੇ ਵਸਨੀਕ ਜਸਵਿੰਦਰ ਸਿੰਘ ਉਰਫ ਜੱਸ ਮੰਡ (47) ਦਾ ਪੰਜਾਬ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮੰਡ ਪਰਿਵਾਰ ਨੂੰ ਮਿਲਣ ਲਈ ਆਪਣੇ ਜੱਦੀ ਸ਼ਹਿਰ ਬਠਿੰਡਾ ਗਏ ਹੋਏ ਸਨ। ਜਾਣਕਾਰੀ ਅਨੁਸਾਰ ਜੱਸ ਮੰਡ ਨੂੰ ਅਚਾਨਕ ਦਿਲ ਵਿੱਚ ਦਰਦ ਦੀ ਸ਼ਿਕਾਇਤ ਹੋਈ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਲੈ ਕੇ ਗਏ, ਪਰ ਉਨ੍ਹਾਂ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਧੀ ਹੈ। ਪਰਿਵਾਰ ਦੇ ਐਡੀਲੇਡ ਤੋਂ ਪਹੁੰਚਣ ਮਗਰੋਂ ਹੀ ਉਨ੍ਹਾਂ ਦੀਆਂ ਅੰਤਿਮ ਰਸਮਾਂ ਨਿਭਾਈਆਂ ਜਾਣਗੀਆਂ।