ਅਫ਼ਗਾਨਾਂ ਨੇ ‘ਗ਼ੁਲਾਮੀ ਦੀਆਂ ਜ਼ੰਜੀਰਾਂ’ ਤੋੜੀਆਂ: ਇਮਰਾਨ

ਅਫ਼ਗਾਨਾਂ ਨੇ ‘ਗ਼ੁਲਾਮੀ ਦੀਆਂ ਜ਼ੰਜੀਰਾਂ’ ਤੋੜੀਆਂ: ਇਮਰਾਨ

ਇਸਲਾਮਾਬਾਦ, 16 ਅਗਸਤ

ਅਫ਼ਗਾਨਿਸਤਾਨ ’ਚ ਵਿਗੜ ਰਹੀ ਸਥਿਤੀ ਬਾਰੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੀ ਸੁਰੱਖਿਆ ਕਮੇਟੀ ਨਾਲ ਬੈਠਕ ਕੀਤੀ ਹੈ। ਇਸ ਮੌਕੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਹਾਜ਼ਰ ਸਨ। ਪਾਕਿ ਪ੍ਰਧਾਨ ਮੰਤਰੀ ਨੇ ਇਸ ਮਾਮਲੇ ’ਤੇ ਤੁਰਕੀ ਦੇ ਰਾਸ਼ਟਰਪਤੀ ਨਾਲ ਵੀ ਗੱਲਬਾਤ ਕੀਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਕਾਬੁਲ ਉਤੇ ਤਾਲਿਬਾਨ ਦੇ ਕਬਜ਼ੇ ਨੂੰ ਜਾਇਜ਼ ਠਹਿਰਾਉਂਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਨੇ ‘ਗ਼ੁਲਾਮੀ ਦੀਆਂ ਜ਼ੰਜੀਰਾਂ’ ਤੋੜ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨ ਉਤੇ ਤਾਲਿਬਾਨ ਦਾ ਪੱਖ ਪੂਰਨ ਦੇ ਦੋਸ਼ ਲੱਗਦੇ ਰਹੇ ਹਨ। ਪਾਕਿਸਤਾਨ ਇਸ ਤੋਂ ਪਹਿਲਾਂ ਕਹਿ ਚੁੱਕਾ ਹੈ ਕਿ ਉਹ ਅਫ਼ਗਾਨਿਸਤਾਨ ਵਿਚ ਸਾਰਿਆਂ ਦੀ ਸ਼ਮੂਲੀਅਤ ਵਾਲੀ ਵਿਆਪਕ ਸਰਕਾਰ ਦਾ ਹਾਮੀ ਹੈ। ਫ਼ਿਲਹਾਲ ਪਾਕਿਸਤਾਨ ਦੂਜੇ ਮੁਲਕਾਂ ਦੇ ਦੂਤਾਵਾਸਾਂ ਦੇ ਸਟਾਫ਼ ਨੂੰ ਅਫ਼ਗਾਨਿਸਤਾਨ ਵਿਚੋਂ ਕੱਢਣ ਲਈ ਵੀ ਮਦਦ ਕਰ ਰਿਹਾ ਹੈ। ਇਸੇ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਕੌਮਾਂਤਰੀ ਭਾਈਚਾਰੇ ਨੂੰ ਅਫ਼ਗਾਨਿਸਤਾਨ ਨਾਲ ਗੱਲਬਾਤ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਮੁਲਕ ਵਿਚ ਸਿਆਸੀ ਸਥਿਰਤਾ ਕਾਇਮ ਕਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਉਂਦਾ ਰਹੇਗਾ। ਕੁਰੈਸ਼ੀ ਨੇ ਇਸਲਾਮਾਬਾਦ ਵਿਚ ਅਫ਼ਗਾਨ ਆਗੂਆਂ ਦੇ ਇਕ ਵਫ਼ਦ ਨਾਲ ਵੀ ਗੱਲਬਾਤ ਕੀਤੀ ਹੈ ਜਿਸ ਦੀ ਅਗਵਾਈ ਸਾਬਕਾ ਉਪ ਰਾਸ਼ਟਰਪਤੀ ਮੁਹੰਮਦ ਯੂਨਸ ਕਾਨੂੰਨੀ ਕਰ ਰਹੇ ਸਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All