ਐਲਬਰਟਾ: ਪੰਜ ਡਰਾਈਵਿੰਗ ਸਿਖਲਾਈ ਕੇਂਦਰਾਂ ਦੀ ਮਾਨਤਾ ਰੱਦ
ਪਿਛਲੇ ਕੁਝ ਮਹੀਨਿਆਂ ਤੋਂ ਕੈਨੇਡਾ ਅਤੇ ਅਮਰੀਕਾ ਵਿੱਚ ਹੋਏ ਵੱਡੇ ਟਰੱਕ ਹਾਦਸਿਆਂ ਤੋਂ ਬਾਅਦ ਦੋਵੇਂ ਮੁਲਕਾਂ ਦੇ ਟਰਾਂਸਪੋਰਟ ਵਿਭਾਗਾਂ ਨੇ ਸਖ਼ਤੀ ਵਧਾ ਦਿੱਤੀ ਹੈ। ਕੈਨੇਡਾ ਦੇ ਅਲਬਰਟਾ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਖ਼ਤੀ ਵਰਤਦਿਆਂ ਆਪਣੇ ਪੰਜ ਡਰਾਈਵਿੰਗ ਸਿਖਲਾਈ ਕੇਂਦਰਾਂ ਦੀ...
ਪਿਛਲੇ ਕੁਝ ਮਹੀਨਿਆਂ ਤੋਂ ਕੈਨੇਡਾ ਅਤੇ ਅਮਰੀਕਾ ਵਿੱਚ ਹੋਏ ਵੱਡੇ ਟਰੱਕ ਹਾਦਸਿਆਂ ਤੋਂ ਬਾਅਦ ਦੋਵੇਂ ਮੁਲਕਾਂ ਦੇ ਟਰਾਂਸਪੋਰਟ ਵਿਭਾਗਾਂ ਨੇ ਸਖ਼ਤੀ ਵਧਾ ਦਿੱਤੀ ਹੈ। ਕੈਨੇਡਾ ਦੇ ਅਲਬਰਟਾ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਖ਼ਤੀ ਵਰਤਦਿਆਂ ਆਪਣੇ ਪੰਜ ਡਰਾਈਵਿੰਗ ਸਿਖਲਾਈ ਕੇਂਦਰਾਂ ਦੀ ਮਾਨਤਾ ਰੱਦ ਕਰ ਦਿੱਤੀ ਹੈ। ਟੈਸਟ ਲੈ ਕੇ ਲਾਇਸੈਂਸ ਦੇਣ ਵਾਲੇ 9 ਵਿਭਾਗੀ ਨਿਰੀਖਿਅਕਾਂ ਦੀਆਂ ਸੇਵਾਵਾਂ ਵੀ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਈ ਟਰਾਂਸਪੋਰਟ ਕੰਪਨੀਆਂ ਦੀ ਮਾਨਤਾ ਵੀ ਰੱਦ ਕੀਤੀ ਗਈ ਹੈ। ਪਿਛਲੇ ਮਹੀਨਿਆਂ ਵਿੱਚ ਜਾਰੀ ਹੋਏ ਸੈਂਕੜੇ ਡਰਾਈਵਰਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਕਈਆਂ ਨੂੰ ਫਿਰ ਤੋਂ ਟੈਸਟ ਦੇ ਕੇ ਲਾਇਸੈਂਸ ਨਵਿਆਉਣ ਦੇ ਨੋਟਿਸ ਜਾਰੀ ਕੀਤੇ ਗਏ ਹਨ। ਪਹਿਲਾਂ ਆਖਿਆ ਜਾਂਦਾ ਸੀ ਕਿ ਜਿਸ ਦਾ ਟਰੱਕ ਡਰਾਈਵਿੰਗ ਲਾਇਸੈਂਸ ਕਿਤੋਂ ਨਾ ਬਣਦਾ ਹੋਵੇ, ਉਹ ਅਲਬਰਟਾ ਸੂਬੇ ’ਚੋਂ ਜਾ ਕੇ ਬਣਵਾ ਸਕਦਾ ਹੈ। ਵਿਭਾਗੀ ਸੂਤਰਾਂ ਅਨੁਸਾਰ ਓਂਟਾਰੀਓ ਸੂਬਾ ਵੀ ਸਖ਼ਤੀ ਕਰਨ ਜਾ ਰਿਹਾ ਹੈ। ਹੋਰ ਰਾਜਾਂ ਵਿੱਚ ਵੀ ਸੜਕੀ ਨਿਯਮ ਸਖ਼ਤ ਕੀਤੇ ਜਾਣ ਲਈ ਸਰਵੇਖਣ ਕਰਵਾਏ ਜਾ ਰਹੇ ਹਨ। ਓਂਟਾਰੀਓ ਦੇ ਕੁਝ ਸ਼ਹਿਰਾਂ ’ਚ ਸਪੀਡ ਕੈਮਰਿਆਂ ਦੀ ਗਿਣਤੀ ਵਧਾਈ ਜਾ ਰਹੀ ਤਾਂ ਜੋ ਵਾਹਨਾਂ ਦੀ ਤੇਜ਼ ਰਫ਼ਤਾਰ ਨੂੰ ਠੱਲ੍ਹ ਪੈ ਸਕੇ।