ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਨੂ ਮਾਮਲੇ ਵਿੱਚ ਅਮਰੀਕਾ ਨੂੰ ਭਾਰਤ ਤੋਂ ਜਵਾਬਦੇਹੀ ਦੀ ਆਸ

ਉੱਚ ਪੱਧਰ ’ਤੇ ਸਿੱਧੇ ਭਾਰਤ ਸਰਕਾਰ ਕੋਲ ਆਪਣੀਆਂ ਚਿੰਤਾਵਾਂ ਉਠਾ ਰਹੇ ਹਾਂ: ਵੇਦਾਂਤ ਪਟੇਲ
Advertisement

ਵਾਸ਼ਿੰਗਟਨ, 2 ਅਗਸਤ

ਅਮਰੀਕਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਪਿਛਲੇ ਸਾਲ ਅਮਰੀਕਾ ਦੀ ਧਰਤੀ ’ਤੇ ਉਸ ਦੇ ਇਕ ਨਾਗਰਿਕ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਭਾਰਤ ਦੇ ਇਕ ਸਰਕਾਰੀ ਮੁਲਾਜ਼ਮ ਦੀ ਕਥਿਤ ਭੂਮਿਕਾ ਦੇ ਸਬੰਧ ਵਿੱਚ ਉਨ੍ਹਾਂ ਦਾ ਦੇਸ਼ ਭਾਰਤ ਤੋਂ ਜਵਾਬਦੇਹੀ ਦੀ ਆਸ ਕਰਦਾ ਹੈ। ਵਿਦੇਸ਼ ਮੰਤਰਾਲੇ ਦੇ ਉਪ ਤਰਜਮਾਨ ਵੇਦਾਂਤ ਪਟੇਲ ਨੇ ਪ੍ਰੈੱਸ ਮਿਲਣੀ ਵਿੱਚ ਇਹ ਗੱਲ ਕਹੀ। ਪਿਛਲੇ ਸਾਲ ਨਵੰਬਰ ਵਿੱਚ ਅਮਰੀਕੀ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ’ਤੇ ਇਕ ਭਾਰਤੀ ਸਰਕਾਰੀ ਮੁਲਾਜ਼ਮ ਨਾਲ ਮਿਲ ਕੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਸੀ। ਗੁਰਪਤਵੰਤ ਸਿੰਘ ਪੰਨੂ ਕੋਲ ਅਮਰੀਕਾ ਤੇ ਕੈਨੇਡਾ ਦੋਵੇਂ ਦੇਸ਼ਾਂ ਦੀ ਨਾਗਰਿਕਤਾ ਹੈ। ਨਿਖਿਲ ਗੁਪਤਾ ਨੂੰ ਪਿਛਲੇ ਸਾਲ ਜੂਨ ਵਿੱਚ ਚੈੱਕ ਗਣਰਾਜ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 14 ਜੂਨ ਨੂੰ ਉਸ ਨੂੰ ਅਮਰੀਕਾ ਹਵਾਲੇ ਕੀਤਾ ਗਿਆ ਸੀ।

Advertisement

ਪਟੇਲ ਨੇ ਕਿਹਾ, ‘‘ਅਸੀਂ ਪਿਛਲੇ ਸਾਲ ਗਰਮੀਆਂ ਵਿੱਚ ਅਮਰੀਕਾ ਦੀ ਧਰਤੀ ’ਤੇ ਇਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਕੋਸ਼ਿਸ਼ ਵਿੱਚ ਭਾਰਤ ਸਰਕਾਰ ਦੇ ਇਕ ਮੁਲਾਜ਼ਮ ਦੀ ਕਥਿਤ ਭੂਮਿਕਾ ਦੇ ਸਬੰਧ ਵਿੱਚ ਭਾਰਤ ਸਰਕਾਰ ਤੋਂ ਜਵਾਬਦੇਹੀ ਦੀ ਆਸ ਕਰਦੇ ਹਾਂ।’’ ਉਨ੍ਹਾਂ ਕਿਹਾ, ‘‘ਅਸੀਂ ਉੱਚ ਪੱਧਰ ’ਤੇ ਸਿੱਧੇ ਭਾਰਤ ਸਰਕਾਰ ਕੋਲ ਆਪਣੀਆਂ ਚਿੰਤਾਵਾਂ ਉਠਾ ਰਹੇ ਹਾਂ।’’ ਹਾਲਾਂਕਿ, ਪਟੇਲ ਨੇ ਉਸ ਖ਼ਬਰ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਦੇ ਅਧਿਕਾਰੀਆਂ ਨੇ ਇਕ ਵਿਆਹ ਸਮਾਰੋਹ ਵਿੱਚ ਸਿੱਖ ਵੱਖਵਾਦੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਪੰਜ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। -ਪੀਟੀਆਈ

Advertisement
Tags :
Gurpatwant Singh PannuNikhil GuptaPunjabi khabarPunjabi NewsVedanta Patel