ਵਾਸ਼ਿੰਗਟਨ: ਅਮਰੀਕਾ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਹੜ੍ਹ ਦੇ ਝੰਬੇ ਪਾਕਿਸਤਾਨ ਵਿੱਚ ਸਪਲਾਈ ਤੇ ਹੋਰ ਸਾਜ਼ੋ-ਸਾਮਾਨ ਦੇ ਰੂਪ ਵਿੱਚ ਦਸ ਲੱਖ ਪੌਂਡ ਤੋਂ ਵੱਧ ਦੀ ਮਨੁੱਖੀ ਇਮਦਾਦ ਭੇਜੀ ਹੈ। ਅਮਰੀਕਾ ਨੇ ਕਿਹਾ ਕਿ ਉਹ ਹੁਣ ਤੱਕ ਪਾਕਿਸਤਾਨ ਵਿੱਚ 10 ਮਿਸ਼ਨ ਭੇਜ ਚੁੱਕਾ ਹੈ। ਕਾਬਿਲੇਗੌਰ ਹੈ ਕਿ ਪਾਕਿਸਤਾਨ ਵਿੱਚ ਹੜ੍ਹਾਂ ਕਰਕੇ 1400 ਦੇ ਕਰੀਬ ਲੋਕਾਂ ਦੀ ਜਾਨ ਜਾਂਦੀ ਰਹੀ ਹੈ ਜਦੋਂਕਿ 20 ਲੱਖ ਲੋਕ ਘਰੋਂ ਬੇਘਰ ਹੋ ਗਏ ਤੇ ਚਾਰ ਲੱਖ ਏਕੜ ਜ਼ਮੀਨ ਤਬਾਹ ਹੋ ਗਈ। -ਪੀਟੀਆਈ