ਅੰਮ੍ਰਿਤਸਰ (ਟਨਸ): ਏਅਰ ਇੰਡੀਆ ਵੱਲੋਂ 3 ਸਤੰਬਰ ਤੋਂ ਅੰਮ੍ਰਿਤਸਰ-ਬਰਮਿੰਘਮ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਇਹ ਖੁਲਾਸਾ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਯੂਕੇ ਸਰਕਾਰ ਵੱਲੋਂ 8 ਅਗਸਤ ਤੋਂ ਭਾਰਤ ਦਾ ਨਾਂ ‘ਲਾਲ’ ਸੂਚੀ ਤੋਂ ਹਟਾ ਕੇ ਇਸ ਨੂੰ ‘ਐਂਬਰ’ ਸੂਚੀ ’ਚ ਸ਼ਾਮਲ ਕਰ ਦਿਤਾ ਗਿਆ ਹੈ। ਇਸ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਹਵਾਈ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ ’ਤੇ ਪਾਈ ਗਈ ਤਾਜ਼ਾ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਾਲੇ ਹਰ ਹਫਤੇ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਹਵਾਈ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਬਾਅਦ ਦੁਪਹਿਰ 3 ਵਜੇ ਉਡਾਣ ਭਰੇਗੀ। ਵਾਪਸੀ ਦੀ ਉਡਾਣ ਸ਼ਨਿਚਰਵਾਰ ਸ਼ਾਮ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਜੋ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਏਅਰ ਇੰਡੀਆ ਵੱਲੋਂ 16 ਅਗਸਤ ਤੋਂ ਅੰਮ੍ਰਿਤਸਰ ਤੋਂ ਲੰਡਨ ਹੀਥਰੋ ਹਵਾਈ ਅੱਡੇ ਲਈ ਹਰ ਹਫਤੇ ਵਿੱਚ ਇਕ ਸਿੱਧੀ ਉਡਾਣ ਦੁਬਾਰਾ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਸਿੱਧੇ ਹਵਾਈ ਸੰਪਰਕ ਨਾਲ ਇੱਕ ਵਾਰ ਮੁੜ ਤੋਂ ਅੰਮ੍ਰਿਤਸਰ ਤੋਂ ਯੂਕੇ ਲਈ ਕਾਰਗੋ ਵਪਾਰ ਸ਼ੁਰੂ ਹੋ ਗਿਆ ਹੈ।
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd