ਆਸਟਰੇਲੀਆ: ਖਾਲਿਸਤਾਨੀ ਸਮਰਥਕਾਂ ਵੱਲੋਂ ਵਿਦਿਆਰਥੀ ’ਤੇ ਹਮਲਾ
ਮੈਲਬਰਨ, 14 ਜੁਲਾਈ ਆਸਟਰੇਲੀਆ ਵਿੱਚ ਕੱਟੜਪੰਥੀ ਤੱਤਾਂ ਦੀਆਂ ਗਤੀਵਿਧੀਆਂ ਦਾ ਵਿਰੋਧ ਕਰਨ ’ਤੇ ਖਾਲਿਸਤਾਨੀ ਸਮਰਥਕਾਂ ਨੇ 23 ਸਾਲਾ ਭਾਰਤੀ ਵਿਦਿਆਰਥੀ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕੀਤੀ। ਆਸਟਰੇਲੀਆ ਟੂਡੇ ਨਿਊਜ਼ ਪੋਰਟਲ ਦੀ ਖ਼ਬਰ ਮੁਤਾਬਕ ਸਿਡਨੀ ਦੇ ਪੱਛਮੀ ਹਿੱਸੇ ਵਿੱਚ ਪੈਂਦੇ...
Advertisement
ਮੈਲਬਰਨ, 14 ਜੁਲਾਈ
ਆਸਟਰੇਲੀਆ ਵਿੱਚ ਕੱਟੜਪੰਥੀ ਤੱਤਾਂ ਦੀਆਂ ਗਤੀਵਿਧੀਆਂ ਦਾ ਵਿਰੋਧ ਕਰਨ ’ਤੇ ਖਾਲਿਸਤਾਨੀ ਸਮਰਥਕਾਂ ਨੇ 23 ਸਾਲਾ ਭਾਰਤੀ ਵਿਦਿਆਰਥੀ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕੀਤੀ। ਆਸਟਰੇਲੀਆ ਟੂਡੇ ਨਿਊਜ਼ ਪੋਰਟਲ ਦੀ ਖ਼ਬਰ ਮੁਤਾਬਕ ਸਿਡਨੀ ਦੇ ਪੱਛਮੀ ਹਿੱਸੇ ਵਿੱਚ ਪੈਂਦੇ ਉਪਨਗਰ ਮੈਰੀਲੈਂਡਜ਼ ਵਿੱਚ ਇਹ ਵਿਦਿਆਰਥੀ ਜਦੋਂ ਆਪਣੇ ਕੰਮ ’ਤੇ ਜਾ ਰਿਹਾ ਸੀ ਤਾਂ ਹਮਲਾਵਰਾਂ ਨੇ ਉਸ ਉੱਪਰ ਹਮਲਾ ਕਰ ਦਿੱਤਾ। ਹਮਲਾਵਰ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾ ਰਹੇ ਸਨ। ਖ਼ਬਰ ਮੁਤਾਬਕ ਨਿਊ ਸਾਊਥ ਵੇਲਸ (ਐੱਨਐੱਸਐੱਫ) ਦੀ ਪੁਲੀਸ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ ਅਤੇ ਭਾਰਤੀ ਵਿਦਿਆਰਥੀ ਦੇ ਸਿਰ ’ਤੇ ਗੰਭੀਰ ਸੱਟਾਂ ਲੱਗਣ ਕਰ ਕੇ ਉਸ ਨੂੰ ਵੈਸਟਮੀਡ ਹਸਪਤਾਲ ਲਿਜਾਇਆ ਗਿਆ। -ਪੀਟੀਆਈ
Advertisement
Advertisement