
ਢਾਕਾ, 19 ਮਾਰਚ
ਬੰਗਲਾਦੇਸ਼ ਦੇ ਕੇਂਦਰੀ ਮਦਾਰੀਪੁਰ ਜ਼ਿਲ੍ਹੇ ਵਿੱਚ ਅੱਜ ਇਕ ਯਾਤਰੀ ਬੱਸ ਦੇ ਸੜਕ ਤੋਂ ਬੇਕਾਬੂ ਹੋ ਕੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 26 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਇਹ ਜਗ੍ਹਾ ਰਾਜਧਾਨੀ ਢਾਕਾ ਤੋਂ ਕਰੀਬ 63 ਕਿਲੋਮੀਟਰ ਦੱਖਣ ਵਿੱਚ ਹੈ। ਸਥਾਨਕ ਸ਼ਿਬਚਾਰ ਹਾਈਵੇਅ ਪੁਲੀਸ ਅਧਿਕਾਰੀ ਅਬਦੁੱਲਾਏਲ ਬਕੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਯਾਤਰੀ ਬੱਸ ਸੜਕ ਕਿਨਾਰੇ ਖੱਡ ਵਿੱਚ ਡਿੱਗ ਗਈ, ਜਿਸ ਨਾਲ 14 ਯਾਤਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਲਗਭਗ 25-26 ਜ਼ਖਮੀ ਹੋ ਗਏ। ਸਿਨਹੂਆ ਨਿਊਜ਼ ਏਜੰਸੀ ਮੁਤਾਬਕ ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਤਿੰਨ ਦੀ ਸਥਾਨਕ ਹਸਪਤਾਲਾਂ ਵਿੱਚ ਲਿਜਾਂਦੇ ਸਮੇਂ ਮੌਤ ਹੋ ਗਈ। ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ ਲਗਪਗ 7:30 ਵਜੇ ਐਕਸਪ੍ਰੈਸਵੇਅ ’ਤੇ ਡਰਾਈਵਰ ਹੱਥੋਂ ਬੱਸ ਦੇ ਬੇਕਾਬੂ ਹੋਣ ਕਾਰਨ ਵਾਪਰਿਆ। -ਆਈਏਐੱਨਐੱਸ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ