ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Bangladesh ਨੇ ਮੰਗੀ Shekh Hasina ਦੀ ਹਵਾਲਗੀ, ਭਾਰਤ ਨੂੰ ਸਫ਼ਾਰਤੀ ਨੋਟ ਭੇਜਿਆ

Bangladesh wants Hasina back; sends note verbale to India
ਸ਼ੇਖ਼ ਹਸੀਨਾ
Advertisement

ਢਾਕਾ, 23 ਦਸੰਬਰ

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਭਾਰਤ ਨੂੰ ਇੱਕ ਕੂਟਨੀਤਕ ਨੋਟ ਭੇਜ ਕੇ ਕਿਹਾ ਹੈ ਕਿ ਮੁਲਕ ਦੀ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਢਾਕਾ ਵਾਪਸ ਭੇਜਿਆ  ਜਾਵੇ। ਦੱਸਣਯੋਗ ਹੈ ਕਿ 77 ਸਾਲਾ ਹਸੀਨਾ 5 ਅਗਸਤ ਤੋਂ ਭਾਰਤ ਵਿੱਚ ਜਲਾਵਤਨੀ ਵਿਚ ਰਹਿ ਰਹੀ ਹੈ ਜਦੋਂ ਉਨ੍ਹਾਂ ਨੂੰ ਆਪਣੇ ਮੁਲਕ ਵਿਚ ਵਿਦਿਆਰਥੀਆਂ ਦੀ ਅਗਵਾਈ ਵਾਲੇ ਜ਼ੋਰਦਾਰ ਵਿਰੋਧ ਪ੍ਰਦਰਸ਼ਨਾਂ ਕਾਰਨ  ਦੇਸ਼ ਛੱਡ ਕੇ ਭੱਜਣਾ ਪਿਆ ਸੀ ਅਤੇ ਇਸ ਕਾਰਨ ਉਨ੍ਹਾਂ ਦੀ 16 ਸਾਲਾਂ ਦੀ ਹਕੂਮਤ ਦਾ ਤਖ਼ਤਾ ਪਲਟਿਆ ਗਿਆ ਸੀ।

Advertisement

ਬੰਗਲਾਦੇਸ਼ ਸਥਿਤ ਕੌਮਾਂਤਰੀ ਅਪਰਾਧ ਟ੍ਰਿਬਿਊਨਲ (International Crimes Tribunal - ICT) ਨੇ ਹਸੀਨਾ ਅਤੇ ਉਨ੍ਹਾਂ ਦੀ ਹਕੂਮਤ ਵੇਲੇ ਰਹੇ ਕਈ ਸਾਬਕਾ ਕੈਬਨਿਟ ਮੰਤਰੀਆਂ, ਸਲਾਹਕਾਰਾਂ ਅਤੇ ਫੌਜੀ ਅਤੇ ਸਿਵਲ ਅਧਿਕਾਰੀਆਂ ਖ਼ਿਲਾਫ਼ ‘ਮਨੁੱਖਤਾ ਵਿਰੁੱਧ ਅਪਰਾਧਾਂ ਅਤੇ ਨਸਲਕੁਸ਼ੀ’ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਤੌਹੀਦ ਹੁਸੈਨ (Foreign Affairs Adviser Touhid Hossain) ਨੇ ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਦੱਸਿਆ, "ਅਸੀਂ ਭਾਰਤ ਸਰਕਾਰ ਨੂੰ ਇੱਕ ਜ਼ੁਬਾਨੀ (ਸਫ਼ਾਰਤੀ) ਨੋਟ ਭੇਜਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਬੰਗਲਾਦੇਸ਼ ਨਿਆਂਇਕ ਪ੍ਰਕਿਰਿਆ ਲਈ ਉਨ੍ਹਾਂ ਨੂੰ ਇੱਥੇ ਵਾਪਸ ਭੇਜਿਆ ਜਾਦਾ ਚਾਹੀਦਾ ਹੈ।"

ਇਸ ਤੋਂ ਪਹਿਲਾਂ ਸਵੇਰੇ, ਗ੍ਰਹਿ ਸਲਾਹਕਾਰ ਜਹਾਂਗੀਰ ਆਲਮ (Home Advisor Jahangir Alam) ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੇ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਦੀ ਹਵਾਲਗੀ ਦਾ ਰਾਹ ਪੱਧਰਾ ਕਰਨ ਲਈ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ, ‘‘ਅਸੀਂ ਉਨ੍ਹਾਂ ਦੀ ਹਵਾਲਗੀ ਸਬੰਧੀ ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਭੇਜਿਆ ਹੈ। ਇਹ ਪ੍ਰਕਿਰਿਆ ਇਸ ਵੇਲੇ ਚੱਲ ਰਹੀ ਹੈ।” ਆਲਮ ਨੇ ਕਿਹਾ ਕਿ ਢਾਕਾ ਅਤੇ ਨਵੀਂ ਦਿੱਲੀ ਵਿਚਕਾਰ ਪਹਿਲਾਂ ਹੀ ਹਵਾਲਗੀ ਸੰਧੀ ਮੌਜੂਦ ਹੈ ਅਤੇ ਹਸੀਨਾ ਨੂੰ ਇਸ ਦੇ ਤਹਿਤ ਬੰਗਲਾਦੇਸ਼ ਲਿਆਂਦਾ ਜਾ ਸਕਦਾ ਹੈ। -ਪੀਟੀਆਈ

Advertisement