ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੰਗਲਾਦੇਸ਼ ਦਾ ਸਾਬਕਾ ਮੁੱਖ ਚੋਣ ਕਮਿਸ਼ਨਰ ਗ੍ਰਿਫ਼ਤਾਰ

ਢਾਕਾ: ਬੰਗਲਾਦੇਸ਼ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ (ਸੀਈਸੀ) ਕੇ ਐੱਮ ਨੂਰੁਲ ਹੁਦਾ ਨੂੰ ਉਨ੍ਹਾਂ ਦੇ ਕਾਰਜਕਾਲ ਦੌਰਾਨ ਚੋਣਾਂ ’ਚ ਹੇਰਾਫੇਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਢਾਕਾ ਮੈਟਰੋਪੋਲੀਟਨ ਪੁਲੀਸ ਦੇ ਡਿਪਟੀ ਕਮਿਸ਼ਨਰ ਮੋਹਿਦੁਲ ਇਸਲਾਮ ਨੇ ਦੱਸਿਆ ਕਿ ਹੁਦਾ ਨੂੰ...
Advertisement

ਢਾਕਾ: ਬੰਗਲਾਦੇਸ਼ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ (ਸੀਈਸੀ) ਕੇ ਐੱਮ ਨੂਰੁਲ ਹੁਦਾ ਨੂੰ ਉਨ੍ਹਾਂ ਦੇ ਕਾਰਜਕਾਲ ਦੌਰਾਨ ਚੋਣਾਂ ’ਚ ਹੇਰਾਫੇਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਢਾਕਾ ਮੈਟਰੋਪੋਲੀਟਨ ਪੁਲੀਸ ਦੇ ਡਿਪਟੀ ਕਮਿਸ਼ਨਰ ਮੋਹਿਦੁਲ ਇਸਲਾਮ ਨੇ ਦੱਸਿਆ ਕਿ ਹੁਦਾ ਨੂੰ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐੱਨਪੀ) ਵੱਲੋਂ ਉਨ੍ਹਾਂ (ਹੁਦਾ) ਤੇ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸਮੇਤ 18 ਹੋਰਾਂ ਖ਼ਿਲਾਫ਼ ਦਰਜ ਕਰਵਾਏ ਗਏ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੈ ਕਿ ਚੋਣਾਂ ਨਾਲ ਸਬੰਧਤ ਕਿਸੇ ਮੁੱਦੇ ’ਤੇ ਕਿਸੇ ਸਾਬਕਾ ਚੋਣ ਕਮਿਸ਼ਨਰ ਨੂੰ ਹਿਰਾਸਤ ’ਚ ਲਿਆ ਗਿਆ ਹੈ। ਇਸ ਤੋਂ ਇੱਕ ਦਿਨ ਪਹਿਲਾਂ 77 ਸਾਲਾ ਹੁਦਾ ’ਤੇ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਭੀੜ ਨੇ ਹਮਲਾ ਕਰ ਦਿੱਤਾ ਸੀ। -ਪੀਟੀਆਈ

Advertisement
Advertisement