DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bard College ਦੇ ਪ੍ਰਧਾਨ ਨੇ ਸੇਵਾਮੁਕਤੀ ਐਲਾਨੀ

ਬਾਰਡ ਕਾਲਜ ਦੇ ਲੰਬੇ ਸਮੇਂ ਤੋਂ ਪ੍ਰਧਾਨ ਰਹੇ ਲਿਓਨ ਬੋਟਸਟੀਨ ਨੇ ਸ਼ੁੱਕਰਵਾਰ ਨੂੰ ਆਪਣੀ ਸੇਵਾਮੁਕਤੀ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਉਨ੍ਹਾਂ ਰਿਪੋਰਟਾਂ ਦੇ ਸਾਹਮਣੇ ਆਉਣ ਤੋਂ ਕੁਝ ਮਹੀਨੇ ਬਾਅਦ ਕੀਤਾ ਹੈ, ਜਿਨ੍ਹਾਂ ਵਿੱਚ ਖ਼ੁਲਾਸਾ ਹੋਇਆ ਸੀ ਕਿ ਜੈਫਰੀ...

  • fb
  • twitter
  • whatsapp
  • whatsapp
featured-img featured-img
ਜੈਫਰੀ ਐਪਸਟੀਨ
Advertisement

ਬਾਰਡ ਕਾਲਜ ਦੇ ਲੰਬੇ ਸਮੇਂ ਤੋਂ ਪ੍ਰਧਾਨ ਰਹੇ ਲਿਓਨ ਬੋਟਸਟੀਨ ਨੇ ਸ਼ੁੱਕਰਵਾਰ ਨੂੰ ਆਪਣੀ ਸੇਵਾਮੁਕਤੀ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਉਨ੍ਹਾਂ ਰਿਪੋਰਟਾਂ ਦੇ ਸਾਹਮਣੇ ਆਉਣ ਤੋਂ ਕੁਝ ਮਹੀਨੇ ਬਾਅਦ ਕੀਤਾ ਹੈ, ਜਿਨ੍ਹਾਂ ਵਿੱਚ ਖ਼ੁਲਾਸਾ ਹੋਇਆ ਸੀ ਕਿ ਜੈਫਰੀ ਐਪਸਟੀਨ ਨਾਲ ਉਨ੍ਹਾਂ ਦੇ ਸਬੰਧ ਪਹਿਲਾਂ ਦੇ ਅੰਦਾਜ਼ੇ ਨਾਲੋਂ ਕਿਤੇ ਜ਼ਿਆਦਾ ਗੂੜ੍ਹੇ ਸਨ। ਨਿਊਯਾਰਕ ਦੇ ਇਸ ਲਿਬਰਲ ਆਰਟਸ ਕਾਲਜ ਵਿੱਚ ਅੱਧੀ ਸਦੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਵਾਲੇ 79 ਸਾਲਾ ਲਿਓਨ ਬੋਟਸਟੀਨ ਜੂਨ ਦੇ ਅੰਤ ਵਿੱਚ ਸੇਵਾਮੁਕਤ ਹੋ ਜਾਣਗੇ। ਉਨ੍ਹਾਂ ਇਹ ਜਾਣਕਾਰੀ ਈਮੇਲ ਰਾਹੀਂ ਦਿੱਤੀ, ਜਿਹੜੀ ਇਸ ਖ਼ਬਰ ਏਜੰਸੀ ਨੂੰ ਕਾਲਜ ਵੱਲੋਂ ਮੁਹੱਈਆ ਕਰਵਾਈ ਗਈ ਹੈ। ਇਸ ਜਾਣਕਾਰੀ ਵਿੱਚ ਬੋਟਸਟੀਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸੇਵਾਮੁਕਤੀ ਦਾ ਜਨਤਕ ਐਲਾਨ ਕਰਨ ਲਈ ਉਦੋਂ ਤੱਕ ਇੰਤਜ਼ਾਰ ਕੀਤਾ, ਜਦੋਂ ਤੱਕ ਬਦਨਾਮ ਜਿਨਸੀ ਅਪਰਾਧੀ (ਐਪਸਟੀਨ) ਨਾਲ ਉਨ੍ਹਾਂ ਦੇ ਸਬੰਧਾਂ ਦੀ ਆਜ਼ਾਦਾਨਾ ਜਾਂਚ ਪੂਰੀ ਨਹੀਂ ਹੋ ਗਈ।

Advertisement
Advertisement
×