ਭਗਵੰਤ ਮਾਨ ਵੱਲੋਂ ਜਰਮਨ ਕੰਪਨੀਆਂ ਨੂੰ ਪੰਜਾਬ ਵਿਚ ਨਿਵੇਸ਼ ਦਾ ਸੱਦਾ : The Tribune India

ਭਗਵੰਤ ਮਾਨ ਵੱਲੋਂ ਜਰਮਨ ਕੰਪਨੀਆਂ ਨੂੰ ਪੰਜਾਬ ਵਿਚ ਨਿਵੇਸ਼ ਦਾ ਸੱਦਾ

ਸੂਬੇ ਦੇ ਸਾਜ਼ਗਾਰ ਮਾਹੌਲ ਬਾਰੇ ਜਾਣੂ ਕਰਵਾਇਆ

ਟ੍ਰਿਬਿਊਨ ਨਿਊਜ਼ ਸਰਵਿਸ
ਮਿਊਨਿਖ (ਜਰਮਨੀ), 12 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਨਾਮੀਂ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜਰਮਨੀ ਦੇ ਉਦਯੋਗਪਤੀਆਂ ਨੂੰ ਅਗਲੇ ਸਾਲ 23-24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਭਗਵੰਤ ਮਾਨ ਨੇ ਪ੍ਰਮੁੱਖ ਕੰਪਨੀਆਂ ਜ਼ੈੱਪਲਿਨ, ਬੁਏਲਰ, ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰਿਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰਾਂ ਨਾਲ ਤੇਲ ਬੀਜ ਪ੍ਰੋਸੈਸਿੰਗ ਮਸ਼ੀਨਰੀ, ਉਦਯੋਗਿਕ ਏਅਰ ਫਿਲਟਰੇਸ਼ਨ ਪ੍ਰਣਾਲੀਆਂ, ਸ਼ੁੱਧੀਕਰਨ ਤਕਨਾਲੋਜੀ, ਪਾਣੀ ਵਿੱਚ ਰਸਾਇਣਾਂ ਦਾ ਮਾਪ, ਉਦਯੋਗਾਂ ਦੇ ਪਾਣੀ ਨੂੰ ਸੋਧਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਪੰਜਾਬ ਨੂੰ ਕਾਰੋਬਾਰ ਕਰਨ ਲਈ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਉਦਯੋਗਿਕ ਸ਼ਾਂਤੀ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਮਹਿਜ਼ ਦਿਖਾਵਾ ਸੀ ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਨੂੰ ਨਿਰਾਸ਼ ਕੀਤਾ, ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਪ੍ਰਣਾਲੀ ਸੂਬੇ ਵਿੱਚ ਨਿਵੇਸ਼ ਕਰਨ ਦੇ ਇਛੁੱਕ ਉੱਦਮੀਆਂ ਲਈ ਇੱਕ ਅਸਲ ਸਹੂਲਤ ਵਜੋਂ ਕੰਮ ਕਰੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All