ਵਾਸ਼ਿੰਗਟਨ, 12 ਸਤੰਬਰ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੋਇਮ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੇ ਸੱਦੇ ਨੂੰ ਸਵੀਕਾਰ ਲਿਆ ਹੈ। ਵ੍ਹਾਈਟ ਹਾਊਸ ਨੇ ਐਤਵਾਰ ਨੂੰ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ, ‘‘ਅੱਜ ਸਵੇਰੇ ਰਾਸ਼ਟਰਤੀ ਜੋਅ ਬਾਇਡਨ ਨੇ ਮਹਾਰਾਣੀ ਐਲਿਜ਼ਾਬੈੱਥ ਦੋਇਮ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੇ ਸੱਦੇ ਨੂੰ ਸਵੀਕਾਰ ਲਿਆ ਹੈ। ਉਹ ਮਹਾਰਾਣੀ ਦੀਆਂ ਆਖ਼ਰੀ ਰਸਮਾਂ ਵਿੱਚ ਸ਼ਾਮਲ ਹੋਣਗੇ।’’ ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਨੇ ਐਲਾਨ ਕੀਤਾ ਸੀ ਕਿ ਜੋਅ ਬਾਇਡਨ 18 ਸਤੰਬਰ ਨੂੰ ਨਿਊਯਾਰਕ ਦੌਰੇ ’ਤੇ ਜਾਣਗੇ ਅਤੇ 19 ਅਤੇ 20 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ ਸਾਲਾਨਾ ਇਜਲਾਸ ਵਿੱਚ ਸ਼ਾਮਲ ਹੋਣਗੇ। -ਪੀਟੀਆਈ