ਬਾਇਡਨ ਨੇ ਟਰੰਪ ’ਤੇ ਲੋਕਤੰਤਰ ਦਾ ਗਲਾ ਘੁੱਟਣ ਦਾ ਦੋਸ਼ ਲਗਾਇਆ : The Tribune India

ਬਾਇਡਨ ਨੇ ਟਰੰਪ ’ਤੇ ਲੋਕਤੰਤਰ ਦਾ ਗਲਾ ਘੁੱਟਣ ਦਾ ਦੋਸ਼ ਲਗਾਇਆ

ਅਮਰੀਕੀ ਸੰਸਦ ਭਵਨ ਉੱਤੇ ਹਮਲੇ ਨੂੰ ਇਕ ਸਾਲ ਪੂਰਾ ਹੋਇਆ

ਬਾਇਡਨ ਨੇ ਟਰੰਪ ’ਤੇ ਲੋਕਤੰਤਰ ਦਾ ਗਲਾ ਘੁੱਟਣ ਦਾ ਦੋਸ਼ ਲਗਾਇਆ

ਵਸ਼ਿੰਗਟਨ, 7 ਜਨਵਰੀ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਸ ਦੇ ਸਮਰਥਕਾਂ ਉੱਤੇ ਚੋਣਾਂ ਨੂੰ ਲੈ ਕੇ ਝੂਠ ਬੋਲਣ ਅਤੇ ਲੋਕਤੰਤਰ ਦਾ ਗਲਾ ਘੁੱਟਣ ਦਾ ਦੋਸ਼ ਲਗਾਇਆ ਹੈ। ਕੈਪੀਟਲ ਹਿੱਲ (ਅਮਰੀਕੀ ਸੰਸਦ ਭਵਨ) ਉੱਤੇ ਹੋਏ ਹਮਲੇ ਨੂੰ ਇਕ ਸਾਲ ਪੂਰਾ ਹੋਣ ’ਤੇ ਬਾਇਡਨ ਨੇ ਇਹ ਬਿਆਨ ਦਿੱਤਾ ਹੈ। ਜ਼ਿਕਰਯੋਗ ਹੈ ਕਿ 3 ਨਵੰਬਰ 2020 ਨੂੰ ਅਮਰੀਕਾ ਵਿੱਚ ਹੋਈਆਂ ਰਾਸ਼ਟਰਪਤੀ ਚੋਣਾਂ ਵਿੱਚ ਟਰੰਪ ਨੇ ਆਪਣੀ ਹਾਰ ਨਹੀਂ ਮੰਨੀ ਸੀ ਤੇ ਉਸ ਨੇ ਚੋਣਾਂ ਵਿੱਚ ਧੋਖਾਧੜੀ ਦੇ ਦੋਸ਼ ਲਗਾਏ ਸਨ। ਇਨ੍ਹਾਂ ਦੋਸ਼ਾਂ ਦੇ ਦਰਮਿਆਨ ਹੀ ਟਰੰਪ ਦੇ ਸਮਰਥਕਾਂ ਨੇ 6 ਜਨਵਰੀ 2021 ਵਿੱਚ ਸੰਸਦ ਭਵਨ ਵਿਚ ਕਥਿਤ ਤੌਰ ’ਤੇ ਹਿੰਸਾ ਕੀਤੀ ਸੀ। ਬਾਇਡਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇਕ ਰਾਸ਼ਟਰਪਤੀ ਸਿਰਫ ਚੋਣਾਂ ਹੀ ਨਹੀਂ ਹਾਰਿਆ ਬਲਕਿ ਸੰਸਦ ਭਵਨ ਵਿੱਚ ਹਿੰਸਾ ਵੀ ਕਰਵਾਈ ਗਈ ਤੇ ਸ਼ਾਂਤੀਪੂਰਨ ਸੱਤਾ ਪਰਿਵਰਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। -ਏਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All