ਵਾਸ਼ਿੰਗਟਨ, 19 ਫਰਵਰੀ
ਅਮਰੀਕਾ ’ਚ ਬਾਇਡਨ ਪ੍ਰਸ਼ਾਸਨ ਨੇ ਸੰਸਦ ’ਚ ਆਵਾਸ ਨੀਤੀ ਬਾਰੇ ਬਿੱਲ ਪੇਸ਼ ਕੀਤਾ ਹੈ ਜਿਸ ਨਾਲ ਲੱਖਾਂ ਭਾਰਤੀ ਆਈਟੀ ਪੇਸ਼ੇਵਰਾਂ ਨੂੰ ਲਾਹਾ ਮਿਲੇਗਾ। ਇਸ ਬਿੱਲ ’ਚ ਰੁਜ਼ਗਾਰ ਆਧਾਰਿਤ ਗਰੀਨ ਕਾਰਡ ਲਈ ਕਿਸੇ ਦੇਸ਼ ਦੇ ਪਰਵਾਸੀਆਂ ਦੀ ਗਿਣਤੀ ਸੀਮਤ ਕਰਨ ਸਬੰਧੀ ਪਹਿਲਾਂ ਲਗਾਈ ਗਈ ਰੋਕ ਖਤਮ ਕਰਨ ਦੀ ਤਜਵੀਜ਼ ਵੀ ਹੈ। ਅਮਰੀਕਾ ਨਾਗਰਿਕਤਾ ਬਿੱਲ 2021 ਦੇ ਕਾਨੂੰਨ ਬਣਨ ਤੋਂ ਬਾਅਦ ਐੱਚ1ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੰਮ ਕਰਨ ਦੀ ਪ੍ਰਵਾਨਗੀ ਮਿਲੇਗੀ। ਅਮਰੀਕਾ ’ਚ ਤਕਨੀਕੀ ਖੇਤਰ ’ਚ ਕੰਮ ਕਰਨ ਵਾਲੇ ਹਜ਼ਾਰਾਂ ਭਾਰਤੀਆਂ ਨੂੰ ਵੀ ਇਸ ਦਾ ਫਾਇਦਾ ਮਿਲੇਗਾ। ਸੰਸਦ ਦੇ ਦੋਵਾਂ ਸਦਨਾਂ ’ਚੋਂ ਬਿੱਲ ਪਾਸ ਹੋਣ ਅਤੇ ਰਾਸ਼ਟਰਪਤੀ ਦੇ ਦਸਤਖ਼ਤ ਤੋਂ ਬਾਅਦ ਕਾਨੂੰਨ ਬਣਨ ਨਾਲ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਆਏ ਲੱਖਾਂ ਲੋਕਾਂ ਨੂੰ ਨਾਗਰਿਕਤਾ ਮਿਲਣ ਦਾ ਰਾਹ ਪੱਧਰਾ ਹੋ ਜਾਵੇਗਾ। -ਪੀਟੀਆਈ