ਵਾਸ਼ਿੰਗਟਨ, 1 ਮਈਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਰੋਨਾ ਕਾਰਨ ਭਾਰਤ ਵਿੱਚ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਦੋਵਾਂ ਦੇਸ਼ਾਂ ਦਰਮਿਆਨ ਸਹਿਯੋਗ ਵਧਾਉਣ ਲਈ ਡੇਨੀਅਲ ਸਮਿੱਥ ਨੂੰ ਆਪਣੇ ਅੰਤ੍ਰਿਮ ਰਾਜਦੂਤ ਵਜੋਂ ਭਾਰਤ ਭੇਜਣ ਦਾ ਫੈਸਲਾ ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਮੁਤਾਬਕ ਹਾਲ ਹੀ ਵਿੱਚ ਕਾਰਜਕਾਰੀ ਵਿਦੇਸ਼ ਮੰਤਰੀ ਤੇ ਉਪ ਵਿਦੇਸ਼ ਮੰਤਰੀ ਵਜੋਂ ਸੇਵਾਵਾਂ ਦੇ ਚੁੱਕੇ ਡੇਨੀਅਲ ਸਮਿੱਥ ਭਾਰਤ ਵਿੱਚ ਅਮਰੀਕੀ ਸਫ਼ਾਰਤਖਾਨੇ ਦੇ ਅੰਤ੍ਰਿਮ ਪ੍ਰਮੁੱਖ ਹੋਣਗੇ।