ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 27 ਅਗਸਤ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਨੇੜੇ ਬੀਤੀ ਰਾਤ ਆਤਮਘਾਤੀ ਹਮਲਾਵਰਾਂ ਤੇ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ ਸੀ ਜਿਸ ਵਿੱਚ 60 ਅਫਗਾਨੀ ਵਿਅਕਤੀਆਂ ਸਣੇ ਅਮਰੀਕੀ ਫੌਜ ਦੇ 13 ਅਧਿਕਾਰੀਆਂ ਦੀ ਮੌਤ ਹੋ ਗਈ ਸੀ। ਇਸ ਘਟਨਾ ਮਗਰੋਂ ਅਮਰੀਕਾ ਸਥਿਤ ਵਾਈਟ ਹਾਊਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਇਕ ਤਸਵੀਰ ਵਾਇਰਲ ਹੋ ਗਈ ਹੈ ਜਿਸ ਵਿੱਚ ਉਹ ਸਿਰ ਝੁਕਾ ਕੇ ਅਮਰੀਕੀ ਫੌਜ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਇਹ ਹਮਲਾ ਕੀਤਾ ਹੈ ਤੇ ਅਮਰੀਕਾ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।