ਐਪਸਟੀਨ ਸਬੰਧੀ ਫਾਈਲਾਂ ਜਾਰੀ ਕਰਨ ਲਈ ਬਿੱਲ ਪਾਸ
ਅਮਰੀਕੀ ਸੰਸਦ ਦੇ ਦੋਵੇਂ ਸਦਨਾਂ ਪ੍ਰਤੀਨਿਧੀ ਸਭਾ ਅਤੇ ਸੈਨੇਟ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਜੇਲ੍ਹ ਵਿੱਚ ਕਥਿਤ ਖ਼ੁਦਕੁਸ਼ੀ ਕਰਨ ਵਾਲੇ ਐਪਸਟੀਨ ਨਾਲ ਸਬੰਧਤ ਫਾਈਲਾਂ ਨੂੰ ਜਨਤਕ ਕਰਨ ਲਈ ਬਿੱਲ ਪਾਸ ਕੀਤਾ ਹੈ। ਇਸੇ ਵਰ੍ਹੇ ਜੁਲਾਈ...
Advertisement
ਅਮਰੀਕੀ ਸੰਸਦ ਦੇ ਦੋਵੇਂ ਸਦਨਾਂ ਪ੍ਰਤੀਨਿਧੀ ਸਭਾ ਅਤੇ ਸੈਨੇਟ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਜੇਲ੍ਹ ਵਿੱਚ ਕਥਿਤ ਖ਼ੁਦਕੁਸ਼ੀ ਕਰਨ ਵਾਲੇ ਐਪਸਟੀਨ ਨਾਲ ਸਬੰਧਤ ਫਾਈਲਾਂ ਨੂੰ ਜਨਤਕ ਕਰਨ ਲਈ ਬਿੱਲ ਪਾਸ ਕੀਤਾ ਹੈ। ਇਸੇ ਵਰ੍ਹੇ ਜੁਲਾਈ ਵਿੱਚ ਜਦੋਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਰਥਕਾਂ ਨੇ ਬਿੱਲ ਨੂੰ ਖਾਰਜ ਕਰਨ ਲਈ ਕਿਹਾ ਤਾਂ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਪ੍ਰਤੀਨਿਧੀ ਸਭਾ ਵਿੱਚ ਬਿੱਲ ਪੇਸ਼ ਕਰਨ ਲਈ ਸੰਘਰਸ਼ ਕੀਤਾ ਸੀ। ਉਦੋਂ ਸ੍ਰੀ ਟਰੰਪ ਕਾਂਗਰਸ ਵਿੱਚ ਇਸ ਨੂੰ ਰੱਦ ਕਰਵਾਉਣ ਵਿੱਚ ਅਸਫਲ ਰਹੇ ਸਨ। ਹੁਣ ਉਨ੍ਹਾਂ ਇਸ ਸਬੰਧੀ ਨਰਮ ਰੁਖ਼ ਅਖ਼ਤਿਆਰ ਕਰ ਲਿਆ ਹੈ ਅਤੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਉਹ ਇਸ ਬਿੱਲ ’ਤੇ ਦਸਤਖ਼ਤ ਕਰਨ ਲਈ ਤਿਆਰ ਹਨ। ਹੇਠਲੇ ਸਦਨ ਵਿੱਚ ਬਿੱਲ ਪਾਸ ਹੋਣ ਮਗਰੋਂ ਸੈਨੇਟ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ। ਬਿੱਲ ਪਾਸ ਹੋਣ ਮਗਰੋਂ ਨਿਆਂ ਵਿਭਾਗ ’ਤੇ ਦਬਾਅ ਪਾਇਆ ਗਿਆ ਕਿ ਉਹ ਕੇਸ ਸਬੰਧੀ ਫਾਈਲਾਂ ਜਾਰੀ ਕਰੇ।
Advertisement
Advertisement
