ਕਾਬੁਲ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅੱਜ ਮਿਲਟਰੀ ਹਸਪਤਾਲ ਦੇ ਮੁੱਖ ਗੇਟ ’ਤੇ ਹੋਏ ਧਮਾਕੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦੋਂਕਿ 16 ਜ਼ਖ਼ਮੀ ਹੋ ਗਏ। ਤਾਲਿਬਾਨ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਤਰਜਮਾਨ ਸਈਦ ਖੋਸਤੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਦੇ ਬਾਹਰ ਮੁੱਖ ਗੇਟ ’ਤੇ ਧਮਾਕਾ ਹੋਇਆ ਹੈ। ਵਿਸ਼ੇਸ਼ ਸੁਰੱਖਿਆ ਦਸਤਾ ਘਟਨਾ ਸਥਾਨ ’ਤੇ ਮੌਜੂਦ ਹੈ। ਸ਼ਹਿਰ ਵਾਸੀਆਂ ਨੇ ਕਿਹਾ ਕਿ ਕਾਬੁਲ ਦੇ ਦਸਵੇਂ ਜ਼ਿਲ੍ਹੇ ਵਿੱਚ ਹਸਪਤਾਲ ਦੇ ਬਾਹਰ ਦੋ ਧਮਾਕੇ ਹੋਏ ਹਨ। ਉਨ੍ਹਾਂ ਗੋਲੀਬਾਰੀ ਦੀ ਆਵਾਜ਼ ਵੀ ਸੁਣੀ। ਬਾਅਦ ਵਿੱਚ ਵਜ਼ੀਰ ਅਕਬਰ ਖਾਨ ਹਸਪਤਾਲ ਦੇ ਡਾਇਰੈਕਟਰ ਸਈਦ ਅਬਦੁੱਲਾ ਅਹਿਮਦੀ ਨੇ ਕਿਹਾ ਕਿ ਧਮਾਕੇ ਵਿੱਚ ਮਾਰੇ ਗਏ ਤਿੰਨ ਵਿਅਕਤੀਆਂ ਅਤੇ ਨੌਂ ਜ਼ਖ਼ਮੀਆਂ ਨੂੰ ਉਨ੍ਹਾਂ ਦੇ ਹਸਪਤਾਲ ਲਿਆਂਦਾ ਗਿਆ ਸੀ। ਬਾਕੀ ਨੌਂ ਜਣਿਆਂ ਨੂੰ ਅਫ਼ਗਾਨਿਸਤਾਨ ਐਮਰਜੈਂਸੀ ਹਸਪਤਾਲ ਭੇਜਿਆ ਗਿਆ ਹੈ। -ਪੀਟੀਆਈ
ਕਾਬੁਲ ਵਿੱਚ ਮਿਲਟਰੀ ਹਸਪਤਾਲ ਦੇ ਮੁੱਖ ਗੇਟ ’ਤੇ ਧਮਾਕਾ; ਤਿੰਨ ਹਲਾਕ, 16 ਜ਼ਖ਼ਮੀ
ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ’ਚ ਕਾਂਗਰਸ ਦੀ ਹੂੰਝਾ ਫੇਰੂ ਜਿੱਤ; * ਦਾਦਰਾ ਤੇ ਨਗਰ ਹਵੇਲੀ ਲੋਕ ਸਭਾ ਸੀਟ ਸ਼ਿਵ ਸੈਨਾ ਨੇ ਜਿੱਤੀ; * ਮਹਾਰਾਸ਼ਟਰ ਦੀ ਵਿਧਾਨ ਸਭਾ ਸੀਟ ਉੱਤੇ ਕਾਂਗਰਸ ਜੇਤੂ; * ਆਂਧਰਾ ਪ੍ਰਦੇਸ਼ ਵਿੱਚ ਵਾਈਐੱਸਆਰ ਕਾਂਗਰਸ ਨੇ ਭਾਜਪਾ ਨੂੰ ਹਰਾਇਆ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd