ਬੋਰਿਸ ਜੌਹਨਸਨ ਦਾ ਵਿਵਾਦਤ ਬਿੱਲ ਹਾਊਸ ਆਫ ਕਾਮਨਜ਼ ’ਚੋਂ ਪਾਸ

ਬੋਰਿਸ ਜੌਹਨਸਨ ਦਾ ਵਿਵਾਦਤ ਬਿੱਲ ਹਾਊਸ ਆਫ ਕਾਮਨਜ਼ ’ਚੋਂ ਪਾਸ

ਲੰਡਨ, 15 ਸਤੰਬਰ

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਵਿਵਾਦਤ ਬਿੱਲ ਨੇ ਸੰਸਦ ਦਾ ਪਹਿਲਾ ਅੜਿੱਕਾ ਪਾਰ ਕਰ ਲਿਆ ਹੈ ਤੇ ਹਾਊਸ ਆਫ ਕਾਮਨਜ਼ ’ਚ ਇਸ ਬਿੱਲ ਦੇ ਹੱਕ ’ਚ 340 ਤੇ ਵਿਰੋਧ ’ਚ 263 ਵੋਟਾਂ ਪਈਆਂ। ਪ੍ਰਧਾਨ ਮੰਤਰੀ ਦਾ ਇਹ ਬਿੱਲ ਯੋਰਪੀ ਯੂਨੀਅਨ ਤੇ ਬਰਤਾਨੀਆ ਵਿਚਾਲੇ ਬ੍ਰੈਗਜ਼ਿਟ ਸਮਝੌਤੇ ਦੇ ਕੁਝ ਹਿੱਸਿਆਂ ਦੀ ਉਲੰਘਣਾ ਕਰਦਾ ਹੈ। ਅੰਦਰੂਨੀ ਬਾਜ਼ਾਰ ਬਿੱਲ ਦਾ ਵਿਰੋਧੀ ਧਿਰਾਂ ਅਤੇ ਜੌਹਨਸਨ ਦੀ ਆਪਣੀ ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਮੈਂਬਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਸਰਕਾਰ ਦਾ ਕਹਿਣਾ ਹੈ ਕਿ ਜੇਕਰ ਭਵਿੱਖ ’ਚ ਯੋਰਪੀ ਯੂਨੀਅਨ ਨਾਲ ਕਾਰੋਬਾਰੀ ਸਮਝੌਤੇ ਬਾਰੇ ਚੱਲ ਰਹੀ ਵਾਰਤਾ ਸਫ਼ਲ ਨਹੀਂ ਹੁੰਦੀ ਤਾਂ ਇਹ ਬਿੱਲ ਉੱਤਰੀ ਆਇਰਲੈਂਡ ਤੇ ਬਾਕੀ ਬਰਤਾਨੀਆ ਨੂੰ ਸੁਰੱਖਿਆ ਪ੍ਰਦਾਨ ਕਰੇਗਾ ਜਦਕਿ ਵਿਰੋਧੀ ਧਿਰਾਂ ਨੇ ਚਿਤਾਵਨੀ ਦਿੱਤੀ ਸੀ ਕਿ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਕਾਰਨ ਬਰਤਾਨੀਆ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ।
-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All