ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬ੍ਰਿਸਬੇਨ: ਸ਼ਾਇਰ ਗੁਰਦਿਆਲ ਰੌਸ਼ਨ ਤੇ ਗਾਇਕਾ ਸੁਦੇਸ਼ ਕੁਮਾਰੀ ਦਾ ਸਨਮਾਨ

ਇੱਥੇ ਗੁਰੂ ਰਵਿਦਾਸ ਸਭਾ ਬ੍ਰਿਸਬੇਨ ਵੱਲੋਂ ਗਲੋਬਲ ਇੰਸਟੀਚਿਊਟ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿੱਚ ਸ਼ਾਇਰ ਗੁਰਦਿਆਲ ਰੌਸ਼ਨ ਅਤੇ ਗਾਇਕਾ ਸੁਦੇਸ਼ ਕੁਮਾਰੀ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਗੁਰਦਿਆਲ ਰੌਸ਼ਨ ਦੀਆਂ ਚੋਣਵੀਆਂ ਕਵਿਤਾਵਾਂ ਸੁਣਾਈਆਂ ਗਈਆਂ। ਇਸੇ ਤਰ੍ਹਾਂ ਗਾਇਕਾ ਸੁਦੇਸ਼ ਕੁਮਾਰੀ...
Advertisement

ਇੱਥੇ ਗੁਰੂ ਰਵਿਦਾਸ ਸਭਾ ਬ੍ਰਿਸਬੇਨ ਵੱਲੋਂ ਗਲੋਬਲ ਇੰਸਟੀਚਿਊਟ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿੱਚ ਸ਼ਾਇਰ ਗੁਰਦਿਆਲ ਰੌਸ਼ਨ ਅਤੇ ਗਾਇਕਾ ਸੁਦੇਸ਼ ਕੁਮਾਰੀ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਗੁਰਦਿਆਲ ਰੌਸ਼ਨ ਦੀਆਂ ਚੋਣਵੀਆਂ ਕਵਿਤਾਵਾਂ ਸੁਣਾਈਆਂ ਗਈਆਂ। ਇਸੇ ਤਰ੍ਹਾਂ ਗਾਇਕਾ ਸੁਦੇਸ਼ ਕੁਮਾਰੀ ਨੂੰ ਉਨ੍ਹਾਂ ਦੀ ਸੁਰੀਲੀ ਆਵਾਜ਼ ਅਤੇ ਪੰਜਾਬੀ ਲੋਕ ਸੰਗੀਤ ਨੂੰ ਕੌਮਾਂਤਰੀ ਪੱਧਰ ’ਤੇ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਲਈ ਸਤਿਕਾਰ ਦਿੱਤਾ ਗਿਆ। ਇਸ ਦੌਰਾਨ ਸੁਦੇਸ਼ ਕੁਮਾਰੀ ਨੇ ਗੀਤ ਵੀ ਸੁਣਾਏ। ਸਭਾ ਦੇ ਪ੍ਰਧਾਨ ਹਰਦੀਪ ਵਾਗਲਾ ਨੇ ਕਿਹਾ ਕਿ ਇਹ ਸਨਮਾਨ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਵਾਲੀਆਂ ਸ਼ਖਸੀਅਤਾਂ ਪ੍ਰਤੀ ਸਮਾਜ ਦੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਅਜਿਹੇ ਸਮਾਗਮ ਪੰਜਾਬੀ ਭਾਈਚਾਰੇ ਨੂੰ ਇਕਜੁਟ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਸਮਾਗਮ ਵਿੱਚ ਭਗਵਾਨ ਸਿੰਘ ਜਗੇੜਾ, ਮਨਦੀਪ ਹੀਰਾ, ਤਾਜ ਰੱਤੂ, ਜਸਵੰਤ ਵਾਗਲਾ, ਨਰਿੰਦਰ ਸਿੰਘ, ਸੁਖਪਾਲ ਸਿੰਘ, ਇੰਦਰਜੀਤ ਸਿੰਘ, ਡਾ. ਪਰਮਜੀਤ ਸਿੰਘ, ਜਗਦੀਪ ਸਿੰਘ ਤੇ ਹੋਰਾਂ ਨੇ ਸ਼ਮੂਲੀਅਤ ਕੀਤੀ।

Advertisement
Advertisement
Show comments