ਲੰਡਨ, 5 ਜੁਲਾਈ
ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵਿਦ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਟਵਿੱਟਰ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨਾਲ ਇਸ ਸਬੰਧ ਵਿੱਚ ਗੱਲਬਾਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਬਤੌਰ ਸਿਹਤ ਸਕੱਤਰ ਸੇਵਾਵਾਂ ਨਿਭਾਅ ਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ ਪਰ ਉਨ੍ਹਾਂ ਨੂੰ ਦੁੱਖ ਹੈ ਕਿ ਉਹ ਆਪਣੀਆਂ ਸੇਵਾਵਾਂ ਨੂੰ ਜਾਰੀ ਨਹੀਂ ਰੱਖ ਸਕਦੇ। -ਰਾਇਟਰਜ਼