ਬ੍ਰਾਜ਼ੀਲ ’ਚ ਬੱਸ ਹਾਦਸਾ; 15 ਹਲਾਕ
Passenger bus crash in northeastern Brazil leaves 15 dead ਉੱਤਰ-ਪੂਰਬੀ ਬ੍ਰਾਜ਼ੀਲ ਵਿੱਚ ਇੱਕ ਯਾਤਰੀ ਬੱਸ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ 15 ਜਣਿਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਬੱਸ ਵਿੱਚ 30 ਯਾਤਰੀ ਸਵਾਰ ਸਨ। ਜ਼ਖਮੀਆਂ ਨੂੰ ਨੇੜਲੇ...
Advertisement
Passenger bus crash in northeastern Brazil leaves 15 dead ਉੱਤਰ-ਪੂਰਬੀ ਬ੍ਰਾਜ਼ੀਲ ਵਿੱਚ ਇੱਕ ਯਾਤਰੀ ਬੱਸ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ 15 ਜਣਿਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਬੱਸ ਵਿੱਚ 30 ਯਾਤਰੀ ਸਵਾਰ ਸਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ ਪਰ ਯਾਤਰੀਆਂ ਦੀ ਸਹੀ ਗਿਣਤੀ ਬਾਰੇ ਹਾਲੇ ਜਾਣਕਾਰੀ ਨਹੀਂ ਮਿਲੀ। ਇਹ ਬੱਸ ਬਾਹੀਆ ਤੋਂ ਰਵਾਨਾ ਹੋਈ ਅਤੇ ਗੁਆਂਢੀ ਰਾਜ ਪਰਨਾਮਬੁਕੋ ਦੇ ਸ਼ਹਿਰ ਸਲੋਆ ਵਿੱਚ ਹਾਦਸਾਗ੍ਰਸਤ ਹੋ ਗਈ। ਪੁਲੀਸ ਨੇ ਕਿਹਾ ਕਿ ਡਰਾਈਵਰ ਦਾ ਬੱਸ ’ਤੇ ਕੰਟਰੋਲ ਨਾ ਰਿਹਾ ਤੇ ਇਹ ਬੱਸ ਉਲਟ ਲੇਨ ਵਿੱਚ ਜਾ ਡਿੱਗੀ ਅਤੇ ਸੜਕ ਕਿਨਾਰੇ ਚੱਟਾਨਾਂ ਨਾਲ ਟਕਰਾ ਗਈ। ਪੁਲੀਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਕਿਹਾ ਕਿ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਦਾ ਸ਼ਰਾਬ ਦਾ ਟੈਸਟ ਨੈਗੇਟਿਵ ਆਇਆ ਹੈ। ਆਵਾਜਾਈ ਮੰਤਰਾਲੇ ਅਨੁਸਾਰ ਸਾਲ 2024 ਵਿੱਚ ਬ੍ਰਾਜ਼ੀਲ ਵਿੱਚ ਸੜਕ ਹਾਦਸਿਆਂ ਵਿੱਚ 10,000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਏਪੀ
Advertisement
Advertisement