DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Canada ਤੇ European Union ਵੱਲੋਂ ‘ਅਲਾਇੰਸ ਫਾਰ ਦਿ ਫਿਊਚਰ’ ਦਾ ਐਲਾਨ

ਵਪਾਰ, ਰੱਖਿਆ, ਤਕਨਾਲੋਜੀ ਅਤੇ ਖੋਜ ਖੇਤਰਾਂ ’ਚ ਸਹਿਯੋਗ ਵਧਾਉਣ ਦਾ ਉਪਰਾਲਾ

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਮਾਰਕ ਕਾਰਨੀ ਯੂਰੋਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਯਨ ਨਾਲ ਹੱਥ ਮਿਲਾਉਂਦੇ ਹੋਏ।
Advertisement

ਦੁਨੀਆ ਵਿੱਚ ਵਧ ਰਹੇ ਸਿਆਸੀ ਤਣਾਅ, ਆਰਥਿਕ ਅਸਥਿਰਤਾ ਅਤੇ ਸੁਰੱਖਿਆ ਚੁਣੌਤੀਆਂ ਦੇ ਮੱਦੇਨਜ਼ਰ ਕੈਨੇਡਾ ਅਤੇ ਯੂਰੋਪੀ ਯੂਨੀਅਨ ਨੇ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਰਣਨੀਤਕ ਭਾਈਵਾਲੀ ‘ਅਲਾਇੰਸ ਫਾਰ ਦਿ ਫਿਊਚਰ’ ਦਾ ਐਲਾਨ ਕੀਤਾ ਹੈ। ਇਸ ਪਹਿਲ ਦਾ ਮੁੱਖ ਮਕਸਦ ਦੋਵਾਂ ਧਿਰਾਂ ਵਿਚਾਲੇ ਵਪਾਰ, ਤਕਨਾਲੋਜੀ, ਰੱਖਿਆ, ਊਰਜਾ ਅਤੇ ਖੋਜ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣਾ ਹੈ। ਦੋਵੇਂ ਧਿਰਾਂ ਯੂਕਰੇਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਹਮਾਇਤ ਜਾਰੀ ਰੱਖਣਗੀਆਂ। ਇਸ ਤਹਿਤ ਰੂਸ ਵਿਰੁੱਧ ਦਬਾਅ ਵਧਾਉਣ ਅਤੇ ਯੂਕਰੇਨ ਦੀ ਮੁੜ ਉਸਾਰੀ ਵਿੱਚ ਸਹਿਯੋਗ ਦੇਣ ਦੀ ਵਚਨਬੱਧਤਾ ਦੁਹਰਾਈ ਗਈ।

ਮੌਂਟਰੀਅਲ ਵਿੱਚ ਹੋਏ 21ਵੇਂ ਕੈਨੇਡਾ-ਯੂਰੋਪੀ ਯੂਨੀਅਨ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰੋਪੀ ਕੌਂਸਲ ਦੇ ਪ੍ਰਧਾਨ ਅੰਤੋਨੀਓ ਕੋਸਟਾ ਅਤੇ ਯੂਰੋਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਯਨ ਨਾਲ ਮਿਲ ਕੇ ਇਸ ਨਵੇਂ ਗੱਠਜੋੜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਦੋਵਾਂ ਧਿਰਾਂ ਨੇ 20 ਤੋਂ ਵੱਧ ਨਵੇਂ ਕਦਮਾਂ ਦਾ ਐਲਾਨ ਕੀਤਾ ਅਤੇ ਕਈ ਹੋਰ ਸਮਝੌਤਿਆਂ ਲਈ ਗੱਲਬਾਤ ਸ਼ੁਰੂ ਕਰਨ ’ਤੇ ਸਹਿਮਤੀ ਪ੍ਰਗਟਾਈ। ਪ੍ਰਧਾਨ ਮੰਤਰੀ ਦਫਤਰ ਮੁਤਾਬਕ ਇਸ ਸਾਂਝੇਦਾਰੀ ਨਾਲ ਆਮ ਲੋਕਾਂ ਨੂੰ ਵਸਤਾਂ ਤੇ ਸੇਵਾਵਾਂ ਦੇ ਵਧੇਰੇ ਬਦਲ ਮਿਲਣਗੇ ਅਤੇ ਕੀਮਤਾਂ ਘਟਾਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਕਾਰੋਬਾਰੀਆਂ ਲਈ ਨਵੇਂ ਬਾਜ਼ਾਰ ਖੁੱਲ੍ਹਣਗੇ ਅਤੇ ਨੌਜਵਾਨਾਂ ਨੂੰ ਕੈਨੇਡਾ ਤੇ ਯੂਰੋਪ ਵਿੱਚ ਪੜ੍ਹਾਈ ਤੇ ਕੰਮ ਕਰਨ ਅਤੇ ਰਹਿਣ ਦੇ ਵਧੇਰੇ ਮੌਕੇ ਮਿਲਣਗੇ। ਵਪਾਰ ਦੇ ਖੇਤਰ ਵਿੱਚ ਦੋਵਾਂ ਧਿਰਾਂ ਨੇ ਮੁਕਾਬਲੇਬਾਜ਼ੀ ਸਬੰਧੀ ਸਮਝੌਤੇ ਦੀ ਗੱਲਬਾਤ ਮੁਕੰਮਲ ਕੀਤੀ ਹੈ, ਜਿਸ ਨਾਲ ਕੰਪਨੀਆਂ ਵੱਲੋਂ ਕੀਤੀਆਂ ਜਾਂਦੀਆਂ ਗ਼ੈਰ-ਮੁਕਾਬਲੇਬਾਜ਼ੀ ਗਤੀਵਿਧੀਆਂ ਨੂੰ ਨੱਥ ਪਾਉਣ ਵਿੱਚ ਮਦਦ ਮਿਲੇਗੀ। ਡਿਜੀਟਲ ਵਪਾਰ ਸਬੰਧੀ ਨਵੇਂ ਸਮਝੌਤੇ ਨਾਲ ਕੈਨੇਡੀਅਨ ਕੰਪਨੀਆਂ ਲਈ ਯੂਰੋਪੀ ਬਾਜ਼ਾਰ ਵਿੱਚ ਔਨਲਾਈਨ ਵਸਤਾਂ ਅਤੇ ਸੇਵਾਵਾਂ ਵੇਚਣਾ ਸੌਖਾ ਹੋਵੇਗਾ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ ਇਹ ਗੱਠਜੋੜ ਸਾਂਝੀਆਂ ਕਦਰਾਂ-ਕੀਮਤਾਂ ਅਤੇ ਆਪਸੀ ਭਰੋਸੇ ’ਤੇ ਆਧਾਰਿਤ ਹੈ। ਉਨ੍ਹਾਂ ਮੁਤਾਬਕ ਇਸ ਦਾ ਉਦੇਸ਼ ਦੋਵਾਂ ਪਾਸਿਆਂ ਦੇ ਲੋਕਾਂ ਲਈ ਵਧੇਰੇ ਖੁਸ਼ਹਾਲ ਜੀਵਨ, ਨਵੇਂ ਮੌਕੇ ਅਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣਾ ਹੈ।

Advertisement

Advertisement
Advertisement
×