ਕੈਨੇਡਾ: ਫਿਰੌਤੀ ਗਰੋਹ ਦੇ ਦੋ ਮੈਂਬਰ ਕਾਬੂ
ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 4 ਜੁਲਾਈ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਦੀ ਪੁਲੀਸ ਨੇ ਪਿਛਲੇ ਮਹੀਨਿਆਂ ਤੋਂ ਭਾਰਤੀ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਅਤੇ ਉਨ੍ਹਾਂ ਦੇ ਕਾਰੋਬਾਰੀ ਸਥਾਨਾਂ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਜਿਹੀਆਂ ਘਟਨਾਵਾਂ ਦੀ...
Advertisement
ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 4 ਜੁਲਾਈ
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਦੀ ਪੁਲੀਸ ਨੇ ਪਿਛਲੇ ਮਹੀਨਿਆਂ ਤੋਂ ਭਾਰਤੀ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਅਤੇ ਉਨ੍ਹਾਂ ਦੇ ਕਾਰੋਬਾਰੀ ਸਥਾਨਾਂ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਜਿਹੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਸਾਂਝੀ ਜਾਂਚ ਟੀਮ ਦੇ ਮੀਡੀਆ ਅਧਿਕਾਰੀ ਸਾਰਜੈਂਟ ਕਰਿਸ ਕਲਾਰਕ ਅਨੁਸਾਰ ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲੀਸ ਨੇ ਮੁਲਜ਼ਮਾਂ ਦੇ ਨਾਂ ਨਸ਼ਰ ਨਹੀਂ ਕੀਤੇ। ਉਨ੍ਹਾਂ ਗਰੋਹ ਦੇ ਬਾਕੀ ਮੈਂਬਰਾਂ ਨੂੰ ਵੀ ਜਲਦੀ ਫੜਨ ਦਾ ਦਾਅਵਾ ਕੀਤਾ ਹੈ।
Advertisement
Advertisement
×