ਕੈਨੇਡਾ ਵਾਸੀਆਂ ਨੂੰ ਹਾਲੇ ਨਹੀਂ ਮਿਲੇਗੀ ਮਹਿੰਗਾਈ ਤੋਂ ਰਾਹਤ : The Tribune India

ਕੈਨੇਡਾ ਵਾਸੀਆਂ ਨੂੰ ਹਾਲੇ ਨਹੀਂ ਮਿਲੇਗੀ ਮਹਿੰਗਾਈ ਤੋਂ ਰਾਹਤ

ਕੈਨੇਡਾ ਵਾਸੀਆਂ ਨੂੰ ਹਾਲੇ ਨਹੀਂ ਮਿਲੇਗੀ ਮਹਿੰਗਾਈ ਤੋਂ ਰਾਹਤ

ਸੁਰਿੰਦਰ ਮਾਵੀ

ਵਿਨੀਪੈਗ, 6 ਦਸੰਬਰ

ਖ਼ੁਰਾਕੀ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਕੈਨੇਡਾ ਵਾਸੀਆਂ ਨੂੰ ਅਗਲੇ ਸਾਲ ਵੀ ਮਹਿੰਗਾਈ ਦੀ ਮਾਰ ਝੱਲਣੀ ਪਵੇਗੀ। ਸਾਲ 2023 ਵਿੱਚ ਖ਼ੁਰਾਕੀ ਕੀਮਤਾਂ ਸੱਤ ਫ਼ੀਸਦੀ ਤੱਕ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਚਾਰ ਮੈਂਬਰੀ ਪਰਿਵਾਰ ਦਾ ਰਾਸ਼ਨ ’ਤੇ ਕੁੱਲ ਸਾਲਾਨਾ ਖਰਚ 16,288 ਡਾਲਰ ਹੋ ਸਕਦਾ ਹੈ, ਜੋ ਇਸ ਸਾਲ ਨਾਲੋਂ 1,065 ਡਾਲਰ ਵੱਧ ਹੈ। ਇਹ ਖੁਲਾਸਾ ਖ਼ੁਰਾਕੀ ਵਸਤਾਂ ਸਬੰਧੀ ਰਿਪੋਰਟ ਵਿੱਚ ਕੀਤਾ ਗਿਆ ਹੈ।

ਇੱਕ ਅਧਿਕਾਰਤ ਰਿਪੋਰਟ ਅਨੁਸਾਰ, ਕੈਨੇਡਾ ਵਿੱਚ ਅਗਲੇ ਸਾਲ 40 ਸਾਲ ਦੀ ਇੱਕ ਔਰਤ ਨੂੰ ਰਸੋਈ ਦੇ ਰਾਸ਼ਨ ਲਈ 3,740 ਡਾਲਰ ਅਤੇ ਪੁਰਸ਼ ਨੂੰ 4,168 ਡਾਲਰ ਖ਼ਰਚਣੇ ਪੈਣਗੇ। ਡਲਹੌਜ਼ੀ ਯੂਨੀਵਰਸਿਟੀ ਦੇ ਫੂਡ ਡਿਸਟ੍ਰੀਬਿਊਸ਼ਨ ਐਂਡ ਪਾਲਿਸੀ (ਖ਼ੁਰਾਕ ਵੰਡ ਤੇ ਨੀਤੀ) ਦੇ ਪ੍ਰੋਫੈਸਰ ਸਿਲਵੀਅਨ ਸ਼ਾਰਲੇਬੌਇਸ ਨੇ ਇਹ ਰਿਪੋਰਟ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦੀ ਪਹਿਲੀ ਛਿਮਾਹੀ ਵਿੱਚ ਖ਼ੁਰਾਕੀ ਵਸਤਾਂ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ, ਭੂ-ਸਿਆਸੀ ਝਗੜੇ, ਮਹਿੰਗੀ ਹੋ ਰਹੀ ਊਰਜਾ ਅਤੇ ਕੋਵਿਡ-19 ਦੇ ਪ੍ਰਭਾਵ ਖ਼ੁਰਾਕੀ ਮਹਿੰਗਾਈ ’ਤੇ ਅਸਰ ਪਾ ਸਕਦੇ ਹਨ। ਖ਼ੁਰਾਕੀ ਕੀਮਤਾਂ ’ਤੇ ਕਰੰਸੀ ਵਿੱਚ ਉਤਰਾਅ-ਚੜ੍ਹਾਅ ਅਤੇ ਕੈਨੇਡੀਅਨ ਡਾਲਰ ਕਮਜ਼ੋਰ ਹੋਣ ਦਾ ਵੀ ਅਸਰ ਪਵੇਗਾ। ਕੈਨੇਡਾ ਵਿੱਚ ਜ਼ਿਆਦਾਤਰ ਉਪਜ ਅਮਰੀਕਾ ਤੋਂ ਆਉਂਦੀ ਹੈ, ਜੋ ਕਿ ਬਹੁਤ ਮੁਸ਼ਕਲ ਸਥਿਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕੈਨੇਡਾ ਦੇ ਅੰਕੜਾ ਵਿਭਾਗ ਮੁਤਾਬਕ, ਖ਼ੁਰਾਕੀ ਵਸਤਾਂ ਦੀਆਂ ਕੀਮਤਾਂ ਅਕਤੂਬਰ ਵਿੱਚ ਪਿਛਲੇ ਸਾਲ ਦੇ ਮੁਕਾਬਲੇ 11 ਫ਼ੀਸਦੀ ਵੱਧ ਰਹੀਆਂ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All