ਰੋਮ (ਇਟਲੀ): ਇੱਥੇ ਪੁਨਤੀਨੀਆ (ਲਾਤੀਨਾ) ਦੇ ਗੁਰਦੁਆਰਾ ਸਿੰਘ ਸਭਾ ਵਿੱਚ 10,11,12 ਜੂਨ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਅਮਰਜੀਤ ਸਿੰਘ ਉੱਪਲ ਨੇ ਦੱਸਿਆ ਕਿ ਇਸ ਮੌਕੇ ਕਵੀਸ਼ਰ ਭਾਈ ਮਨਿੰਦਰ ਸਿੰਘ ਖਾਲਸਾ ਗੁਰੂ ਸਾਹਿਬ ਦੀ ਸ਼ਹੀਦੀ ਦਾ ਪ੍ਰਸੰਗ ਸਰਵਣ ਕਰਵਾਉਣਗੇ। -ਪੱਤਰ ਪ੍ਰੇਰਕ