ਪੇਈਚਿੰਗ: ਚੀਨ ਦੇ ਸਟੇਟ ਕੌਂਸਲਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਨੇ ਕਿਹਾ ਕਿ ਚੀਨ ਤੇ ਪਾਕਿਸਤਾਨ ਨੂੰ ਆਪਸੀ ਸਹਿਯੋਗ ਨੂੰ ਉੱਚ ਪੱਧਰ ਅਤੇ ਵਧੇਰੀ ਡੂੰਘਾਈ ਤੱਕ ਲਿਜਾਣਾ ਚਾਹੀਦਾ ਹੈ ਕਿਉਂਕਿ ਦੋਵੇਂ ਦੇਸ਼ ਕੂਟਨੀਤਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ। ਸਿਨਹੁਆ ਨਿਊਜ਼ ਏਜੰਸੀ ਦੀ ਖ਼ਬਰ ਅਨੁਸਾਰ ਉਹ ਲੰਘੇ ਦਿਨ ਆਪਣੇ ਪਾਕਿਸਤਾਨੀ ਹਮਰੁਤਬਾ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਇਸ ਸਬੰਧੀ ਆਨਲਾਈਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਵਾਂਗ ਨੇ ਕਿਹਾ ਕਿ ਚੀਨ ਤੇ ਪਾਕਿਸਤਾਨ ਦੀ ਦੋਸਤੀ ਦਾ ਮਾਣਮੱਤਾ ਇਤਿਹਾਸ ਰਿਹਾ ਹੈ। -ਪੀਟੀਆਈ