ਸਿੰਗਾਪੁਰ, 11 ਜੂਨ
ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਜੇਮਸ ਆਸਟਿਨ ਨੇ ਅੱਜ ਕਿਹਾ ਕਿ ਭਾਰਤ ਨਾਲ ਲੱਗਦੀਆਂ ਸਰਹੱਦਾਂ ‘ਤੇ ਚੀਨ ਲਗਾਤਾਰ ਆਪਣੀ ਸਥਿਤੀ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਆਪਣੇ ਦੋਸਤਾਂ ਨਾਲ ਖੜ੍ਹਾ ਹੈ। ਉਨ੍ਹਾਂ ਇਥੇ ਸਮਾਗਮ ਵਿੱਚ ਕਿਹਾ ਕਿ ਚੀਨ ਦੱਖਣੀ ਚੀਨ ਸਾਗਰ ਵਿੱਚ ਆਪਣੇ ਖੇਤਰੀ ਦਾਅਵਿਆਂ ਲਈ ਹਮਲਾਵਰ ਰੁਖ਼ ਅਪਣਾ ਰਿਹਾ ਹੈ ਤੇ ਆਪਣੀਆਂ ਨਾਜਾਇਜ਼ ਸਮੁੰਦਰੀ ਯੋਜਨਾਵਾਂ ਨੂੰ ਅੱਗੇ ਵਧਾ ਰਿਹਾ ਹੈ।