China-Pakistan: ਦੱਖਣੀ ਏਸ਼ੀਆ ’ਚ ਸ਼ਾਂਤੀ ਤੇ ਸਥਿਰਤਾ ਲਈ ਚੀਨ ਹਮੇਸ਼ਾ ਪਾਕਿ ਨਾਲ: ਚੀਨੀ ਰਾਜਦੂਤ
China would always support Pak to secure peace and stability in South Asia: Chinese envoy
ਇਸਲਾਮਾਬਾਦ, 5 ਮਈ
ਪਹਿਲਗਾਮ ਅੱਤਵਾਦੀ ਹਮਲੇ (Pahalgam terror attack) ਨੂੰ ਲੈ ਕੇ ਇਸਲਾਮਾਬਾਦ ਅਤੇ ਨਵੀਂ ਦਿੱਲੀ ਵਿਚਕਾਰ ਬਣੇ ਹੋਏ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ (Pakistan President Asif Ali Zardari) ਨਾਲ ਮੁਲਾਕਾਤ ਦੌਰਾਨ ਚੀਨੀ ਰਾਜਦੂਤ ਜਿਆਂਗ ਜ਼ੈਦੋਂਗ (Chinese Ambassador Jiang Zaidong) ਨੇ ਸੋਮਵਾਰ ਨੂੰ ਕਿਹਾ ਕਿ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਚੀਨ ਹਮੇਸ਼ਾ ਪਾਕਿਸਤਾਨ ਦਾ ਕਰੇਗਾ।
ਸਰਕਾਰੀ ਰੇਡੀਓ ਪਾਕਿਸਤਾਨ ਦੀ ਰਿਪੋਰਟ ਅਨੁਸਾਰ ਜਿਆਂਗ ਨੇ ਰਾਸ਼ਟਰਪਤੀ ਜ਼ਰਦਾਰੀ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ਤੇ ਭਾਰਤ ਵਿਚਕਾਰ ਤਣਾਅ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ-ਵਟਾਂਦਰਾ ਕੀਤਾ।
ਇਸ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਮੀਟਿੰਗ ਦੌਰਾਨ, ਰਾਸ਼ਟਰਪਤੀ ਜ਼ਰਦਾਰੀ ਨੇ ਘਾਤਕ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਹਾਲ ਹੀ ਵਿੱਚ ਚੁੱਕੇ ਗਏ ਕਦਮਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਇਲਾਕਾਈ ਅਮਨ ਅਤੇ ਸਥਿਰਤਾ ਲਈ ਖ਼ਤਰਾ ਹਨ।
ਗ਼ੌਰਤਲਬ ਹੈ ਕਿ 22 ਅਪਰੈਲ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੈਲਾਨੀ ਕੇਂਦਰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਬੰਧ ਬੁਰੀ ਤਰ੍ਹਾਂ ਵਿਗੜ ਗਏ ਸਨ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। -ਪੀਟੀਆਈ